ਜਲੰਧਰ, 2 ਮਾਰਚ (ਹਿੰ. ਸ.)। ਜਲੰਧਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਵਿਉਨਾਉ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਜੋੜੇ ਨੂੰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਖਰੌੜ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਖਰੌੜ ਵਜੋਂ ਹੋਈ ਹੈ। ਦੋਵਾਂ ਖਿਲਾਫ਼ ਏਜੰਸੀ ਵੱਲੋਂ ਲੁੱਕਆਉਟ ਨੋਟਿਸ ਜਾਰੀ ਕੀਤਾ ਗਿਆ ਸੀ। ਜਦੋਂ ਉਹ ਵਿਦੇਸ਼ ਭੱਜਣ ਲੱਗੇ ਤਾਂ ਈ. ਡੀ. ਜਲੰਧਰ ਐਕਟਿਵ ਹੋਈ ਅਤੇ ਤੁਰੰਤ ਉਥੇ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਡਿੰਪਲ ਨੂੰ ਜਲੰਧਰ ਲਿਆ ਕੇ ਸ਼ਨੀਵਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿਸ ਵਿੱਚ ਸੁਖਵਿੰਦਰ ਸਿੰਘ ਦਾ 10 ਮਾਰਚ ਅਤੇ ਡਿੰਪਲ ਦਾ 5 ਮਾਰਚ ਤੱਕ ਰਿਮਾਂਡ ਮਿਲਿਆ ਹੈ। ਜਿਕਰਯੋਗ ਹੈ ਕਿ ਵਿਉਨਾਉ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਦੇ ਸੰਸਥਾਪਕ ਨਾਸੀਰ ਨੂੰ ਪੁਲਿਸ ਪਹਿਲਾਂ ਹੀ ਗਿਰਫ਼ਤਾਰ ਕਰ ਚੁਕੀ ਹੈ, ਜੋ ਕਿ ਅਜੇ ਵੀ ਰਿਮਾਂਡ ’ਤੇ ਚੱਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ