ਅੰਮ੍ਰਿਤਸਰ ਸਾਹਿਬ, 2 ਮਾਰਚ (ਹਿੰ. ਸ.)। ਪੁਲਸ ਚੌਂਕੀ ਰਾਮ ਤੀਰਥ ਦੇ ਇੰਚਾਰਜ ਬਲਵਿੰਦਰ ਸਿੰਘ ਏ. ਐਸ. ਆਈ. ਨੇ ਦੱਸਿਆ ਕਿ ਉਨ੍ਹਾਂ ਦੀ ਚੌਂਕੀ ਦੇ ਏ. ਐਸ. ਆਈ. ਕਸ਼ਮੀਰ ਸਿੰਘ ਆਪਣੇ ਸਾਥੀਆਂ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਪਿੰਡ ਬੋਪਾਰਾਏ ਬਾਜ ਸਿੰਘ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਾਲੀ ਡਰੇਨ ਨੇੜੇ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜੋ ਕਿ ਪੁਲਸ ਦੀ ਗੱਡੀ ਵੇਖ ਕੇ ਪਿੱਛੇ ਵੱਲ ਮੁੜ ਰਿਹਾ ਸੀ।ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਪੈਂਟ ਦੀ ਪਿਛਲੀ ਜੇਬ ’ਚੋਂ 107 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਚੌਂਕੀ ਰਾਮ ਤੀਰਥ ਵਿਖੇ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ