ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਦੇ ਮੇਲੇ ਤੇ ਨਵੀਂ ਸਿਆਸੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦਾ ਐਲਾਨ ਹੋਇਆ ਸੀ ਇਸ ਜਥੇਬੰਦੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਬਠਿੰਡਾ ਵਿਖੇ ਨਵੀਂ ਭਰਤੀ ਕਰਨ ਲਈ ਪਹੁੰਚੇ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੀ ਸਿਆਸੀ ਪਾਰਟੀ ਲਈ ਉਹਨਾਂ ਵੱਲੋਂ ਪੰਜਾਬ ਭਰ ਦੇ ਵਿੱਚ ਨਵੀਂ ਭਰਤੀ ਲਈ ਹਰ ਜ਼ਿਲ੍ਹੇ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਅੱਜ ਉਹ ਬਠਿੰਡਾ ਤੇ ਮਾਨਸਾ ਵਿਖੇ ਬੈਠਕ ਕਰਨ ਲਈ ਪਹੁੰਚੇ ਸਨ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਉਹਨਾਂ ਦੀ ਸਿਆਸੀ ਪਾਰਟੀ ਵਿੱਚ ਹਰ ਉਸ ਵਿਅਕਤੀ ਦਾ ਸਵਾਗਤ ਹੈ ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਾ ਹੈ ਅਤੇ ਪੰਜਾਬ ਦੇ ਭਲੇ ਦੀ ਗੱਲ ਕਰਦਾ ਹੈ ਇਸ ਮੌਕੇ ਉਹਨਾਂ ਖਾਲਿਸਤਾਨ ਦੇ ਮੁੱਦੇ ਤੇ ਯੂ ਟਰਨ ਲੈਂਦੇ ਹੋਏ ਕਿਹਾ ਕਿ ਖਾਲਿਸਤਾਨ ਨਾਲੋਂ ਪੰਜਾਬ ਵਿੱਚ ਹੋਰ ਵੱਡੇ ਮੁੱਦੇ ਹਨ ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਅਸਲ ਮੁੱਦਿਆਂ ਤੋਂ ਭੜਕਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਸੱਜਣ ਕੁਮਾਰ ਨੂੰ ਸੁਣਾਈ ਗਈ ਸਜ਼ਾ ਬਹੁਤ ਦੇਰੀ ਨਾਲ ਸੁਣਾਈ ਗਈ ਹੈ ਸੱਜਣ ਕੁਮਾਰ ਸਿੱਖ ਨਸਲ ਖੁਸ਼ੀ ਦਾ ਅਸਲ ਦੋਸ਼ੀ ਹੈ ਉਸ ਨੂੰ ਸਜ਼ਾ ਬਹੁਤ ਪਹਿਲਾਂ ਹੋ ਜਾਣੀ ਚਾਹੀਦੀ ਸੀ
ਅਕਾਲੀ ਦਲ ਵਾਰਸ ਪੰਜਾਬ ਦੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਨੂੰ ਲੈ ਕੇ ਸਿਆਸੀ ਵਿੱਚ ਹਲਚਲ ਸ਼ੁਰੂ ਹੋ ਗਈ ਹੈ