ਚੰਡੀਗੜ੍ਹ, 3 ਮਾਰਚ (ਹਿੰ. ਸ.)। ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸ. ਕੇ. ਐਮ. ਆਗੂਆਂ ਨਾਲ ਮੀਟਿੰਗ ਸੱਦੀ ਹੈ।ਇਹ ਮੀਟਿੰਗ ਅੱਜ ਸੋਮਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਕਿਸਾਨ ਦੁਪਹਿਰ 12 ਵਜੇ ਤੱਕ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਣਗੇ। ਜੇਕਰ ਮੀਟਿੰਗ ਵਿੱਚ ਮੰਗਾਂ ਮੰਨ ਲਈਆਂ ਗਈਆਂ ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਅਗਲੇਰੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰਨਗੇ।
ਹਿੰਦੂਸਥਾਨ ਸਮਾਚਾਰ