ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਹਿੰ. ਸ.)। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਆਈ. ਏ. ਐਸ. ਨੇ ਦੱਸਿਆ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਚਰਨ ਗੰਗਾ ਸਟੇਡੀਅਮ ਵਿਚ 11 ਤੇ 12 ਮਾਰਚ ਨੂੰ ਵਿਰਾਸਤੀ ਖੇਡਾਂ ਕਰਵਾਇਆ ਜਾ ਰਹੀਆਂ ਹਨ। ਜ਼ਿਨ੍ਹਾਂ ਵਿੱਚ ਸੂਬੇ ਭਰ ਦੇ ਖਿਡਾਰੀ ਭਾਗ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਹੀਆਂ ਵਿਰਾਸਤੀ ਖੇਡਾਂ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਝਲਕ ਨਜ਼ਰ ਆਵੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਨਰ ਅਤੇ ਪੰਜਾਬੀਆਂ ਦੀ ਆਨ ਬਾਨ ਦੀ ਝਲਕ ਦਿਖਾਈ ਦੇਵੇਗੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਗੱਤਕਾ, ਟੈਂਟ ਪੈਗਿੰਗ, ਘੋੜ ਦੋੜ ਤੇ ਆਰਚਰੀ (ਤੀਰ ਅੰਦਾਜੀ) ਦੇ ਮੁਕਾਬਲੇ ਹੋਣਗੇ। ਪੰਜਾਬ ਦੇ ਸੱਭਿਆਚਾਰਕ ਦੀਆਂ ਪ੍ਰਤੀਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਂਣਗੀਆਂ। ਇਹ ਖੇਡਾਂ 11, 12 ਮਾਰਚ ਨੂੰ ਸਵੇਰੇ 9 ਵਜੇ ਤੋ ਸ਼ਾਮ 6 ਵਜੇ ਤੱਕ ਕਰਵਾਇਆ ਜਾਣਗੀਆਂ, ਜਿਸ ਦੇ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਅਗਾਓ ਤਿਆਰੀਆਂ ਦਾ ਜਾਇਜ਼ਾ ਲੈ ਰਹੇ।
ਹਿੰਦੂਸਥਾਨ ਸਮਾਚਾਰ