ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਛੇੜੀ ਜੰਗ ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਪੁਲਿਸ ਪ੍ਰਸ਼ਾਸਨ ਦੀਆਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈਆਂ ਜੋਰਾਂ ’ਤੇ ਹਨ। ਇਸੇ ਤਹਿਤ ਅੱਜ ਬਠਿੰਡਾ ਦੇ ਬੀੜ ਤਲਾਅ ਵਿੱਚ ਵੀ ਤਸਕਰ ਦੇ ਇੱਕ ਘਰ ਉੱਤੇ ਬੁਲਡੋਜ਼ਰ ਐਕਸ਼ਨ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਨਸ਼ਾ ਤਸਕਰ ਦੇ ਵੱਲੋਂ ਨਸ਼ੇ ਦੀ ਕਾਲੀ ਕਮਾਈ ਕਰਕੇ ਮਕਾਨ ਬਣਾਇਆ ਜਾ ਰਿਹਾ ਸੀ। ਜਿਸਨੂੰ ਕਿ ਪੁਲਿਸ ਦੇ ਵੱਲੋਂ ਹੁਣ ਢੇਰੀ ਕਰਵਾ ਦਿੱਤਾ ਗਿਆ ਹੈ। ਨਸ਼ਾ ਤਸਕਰ ਸੂਰਜ ਇਰਾਦਾ ਕਤਲ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹੈ ਅਤੇ ਉਸ ਦੀ ਪਤਨੀ ਵਲੋਂ ਇਮਾਰਤ ਦੀ ਨਾਜਾਇਜ਼ ਉਸਾਰੀ ਕਰਵਾਈ ਜਾ ਰਹੀ ਸੀ। ਸੂਰਜ ‘ਤੇ 9 ਦੇ ਕਰੀਬ ਨਸ਼ਿਆਂ ਦੇ ਮਾਮਲੇ ਦਰਜ ਹਨ। ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।