Punjab News: ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਵਲੋਂ ਚਲਾਇਆ ਜਾ ਰਿਹਾ ‘ਬੁਲਡੋਜ਼ਰ’ ਐਕਸ਼ਨ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਾਈ ਹੋਈ। ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਜਵਾਬ ਤਲਬ ਕੀਤਾ ਗਿਆ ਹੈ।
ਦਸ ਦਇਏ ਕਿ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ ‘ਤੇ ਸਹੀ ਨਹੀਂ ਹੈ। ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਦੇ ਲਈ ਅੱਜ ਦਾ ਦਿਨ ਯਾਨੀਕਿ 4 ਮਾਰਚ ਨੂੰ ਤੈਅ ਕੀਤੀ ਸੀ।
ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ੇ ਵਿਰੁੱਧ ਜਾਰੀ ਹੈ,ਉਥੇ ਹੀ ਬੁਲਡੋਜ਼ਰ ਐਕਸ਼ਨ ਵੀ ਲਗਾਤਾਰ ਕੀਤੇ ਜਾ ਰਹੇ ਹਨ। ਇਸ ਸਿਲਸਿਲ ਦੇ ਚੱਲਦੇ ਫਿਲੌਰ, ਪਟਿਆਲਾ, ਬਠਿੰਡਾ, ਜਲੰਧਰ ਤੱਕ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਪੰਜਾਬ ਸਰਕਾਰ ਅਤੇ ਪੁਲਸ ਨੇ ਨਸ਼ਾ ਤਸਕਰਾਂ ਨੂੰ ਸਿੱਧੇ ਤੌਰ ਤੇ ਕਿਹਾ ਹੈ ਕਿ ਜਾਂ ਤਾਂ ਨਸ਼ਾ ਵੇਚਣਾ ਛੱਡਣ ਜਾਂ ਫਿਰ ਪੰਜਾਬ ਛੱਡ ਦੇਣ।
ਬੀਤੇ ਦਿਨੀਂ ਪੰਜਾਬ ਪੁਲਿਸ ਨੇ ਬੁਲਡੋਜ਼ਰ ਐਕਸ਼ਨ ਤਹਿਤ ਨਸ਼ਾ ਤਸਕਰ ਦੇ ਘਰ ਜੇ. ਸੀ. ਬੀ. ਚਲਾ ਦਿੱਤੀ ਅਤੇ ਉਸ ਦਾ ਘਰ ਢਹਿ-ਢੇਰੀ ਕਰ ਦਿੱਤਾ।