ਪੰਜਾਬ ਸਰਕਾਰ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਸਖਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਐਕਸ਼ਨ ਮੋੜ ਵਿਚ ਨਜ਼ਰ ਆ ਰਹੇ ਹਨ। ਇਸ ਦੌਰਾਨ CM ਮਾਨ ਨੇ ਖਰੜ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ। ਇਸ ਦੌਰਾਨ ਉਹ ਤਹਿਸੀਲ ‘ਚ ਕੰਮ ਕਰਵਾਉਣ ਆਏ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਤੋਂ ਪਹਿਲਾਂ CM ਮਾਨ ਨੇ ਸੋਸ਼ਲ ਮੀਡੀਆ “ਐਕਸ” ‘ਤੇ ਲਿਖਿਆ,”ਤਹਿਸੀਲਦਾਰਾਂ ਦੀ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖ਼ੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।