ਜਲੰਧਰ ਦੀ ਸਪੈਸ਼ਲ ਸੈੱਲ ਦੀ ਟੀਮ ‘ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਜਦੋਂ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਨਸ਼ਾ ਤਸਕਰ ਕਾਰ ‘ਚ ਸਵਾਰ ਹੋ ਕੇ ਭਜਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਨਸ਼ਾ ਤਸਕਰ ਨੂੰ ਘੇਰ ਲਿਆ ਅਤੇ ਗ੍ਰਿਫ਼ਤਾਰ ਕਰ ਲਿਆ।
ਪੁਲਸ ਨੇ ਕਾਰ ਵਿੱਚ ਭੱਜ ਰਹੇ ਨਸ਼ਾ ਤਸਕਰ ਨੂੰ ਘੇਰ ਕੇ ਗ੍ਰਿਫ਼ਤਾਰ ਕੀਤਾ ਹੈ ਅਤੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਹਨ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਚੁੱਪੀ ਧਾਰ ਕੇ ਬੈਠੇ ਹਨ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।