ਅੰਮ੍ਰਿਤਸਰ ਸਾਹਿਬ, 7 ਮਾਰਚ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਸ਼ੁਕਰਵਾਰ ਨੂੰ ਬੈਠਕ ਹੋਈ। ਮੀਟਿੰਗ ਦੌਰਾਨ SGPC ਨੇ ਵੱਡਾ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। SGPC ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਰਘਬੀਰ ਸਿੰਘ ਦੀਆਂ ਜਥੇਦਾਰਾਂ ਵਜੋਂ ਸੇਵਾ ਖਤਮ ਕਰ ਦਿੱਤੀ ਗਈ ਹੈ, ਪਰ ਉਹ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇਇਸ ਦੇ ਨਾਲ ਹੀ ਗਿਆਨੀ ਸੁਲਤਾਨ ਸਿੰਘ ਨੂੰ ਵੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਗਿਆਨੀ ਸੁਲਤਾਨ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਸੇਵਾ ਕਰ ਰਹੇ ਸਨ।
ਦਰਅਸਲ, ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਗਈ ਇੱਕ ਸੋਸਲ ਮੀਡੀਆ ਪੋਸਟ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ, ਜਿਸ ਵਿੱਚ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਉਸ ਫੈਸਲੇ ਦੀ ਨਿਖੇਧੀ ਕੀਤੀ ਸੀ। ਜਿਸ ਵਿੱਚ ਉਹਨਾਂ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ ਇਸ ਪੋਸਟ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨੈਤਿਕਤਾ ਦੀ ਗੱਲ ਕਹਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਮੀ ਨੂੰ ਅਸਤੀਫਾ ਵਾਪਿਸ ਲੈਣ ਅਤੇ ਸੇਵਾਵਾਂ ਮੁੜ ਸੰਭਾਲਣ ਦੀ ਅਪੀਲ ਕੀਤੀ ਸੀ। ਪਰ ਇਸ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਸੀ ਕਿ ਉਹ ਆਪਣਾ ਅਸਤੀਫਾ ਵਾਪਿਸ ਨਹੀਂ ਲੈਣਗੇ। ਹਾਲਾਂਕਿ ਅਜੇ ਤੱਕ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ