Chandigarh News: ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਤੇ ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਪ੍ਰੀਖਿਆ ਪ੍ਰਸ਼ਾਸਕੀ ਕਾਰਨਾਂ ਕਰਕੇ ਹੁਣ 1 ਅਪ੍ਰੈਲ, 2025 ਤੋਂ 5 ਅਪ੍ਰੈਲ, 2025 ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆ ਪਹਿਲਾਂ 7 ਅਪ੍ਰੈਲ, 2025 ਤੋਂ 11 ਅਪ੍ਰੈਲ, 2025 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ 26, ਚੰਡੀਗੜ੍ਹ ਵਿਖੇ ਹੋਣੀ ਸੀ।ਦੱਸਣਯੋਗ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕਰ ਦਿੱਤਾ ਹੈ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ। ਹਾਲਾਂਕਿ ਜਿਨ੍ਹਾਂ ਬਿਨੈਕਾਰਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ, ਉਹ 16 ਮਾਰਚ, 2025 ਤੱਕ ਅਪਲਾਈ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ