ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਬੈਠਕ ‘ਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਲਗਾਇਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਗੱਲ ਕੀਤੀ ਜਾਵੇ ਤਾਂ ਉਹ ਅੰਮ੍ਰਿਤਸਰ ਦੇ ਪਿੰਡ ਗੜਗੱਜ ਦਾ ਰਹਿਣ ਵਾਲੇ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ 2001 ਤੋਂ ਕਥਾ ਕਰ ਰਹੇ ਹਨ।
ਗਿਆਨੀ ਕੁਲਦੀਪ ਸਿੰਘ ਦੀ ਉਮਰ 40 ਸਾਲ ਹੈ। ਉਨ੍ਹਾਂ ਨੇ ਐਮਏ ਹਿਸਟਰੀ ਕੀਤੀ ਹੋਈ ਹੈ। ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸਚਖੰਡ ਸ੍ਰੀ ਦਰਬਾਰ ਸਾਹਿਬ ਕਥਾ ਦੀ ਹਾਜ਼ਰੀ ਲਗਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ। ਮੀਟਿੰਗ ਦੌਰਾਨ SGPC ਨੇ ਵੱਡਾ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। SGPC ਮੈਂਬਰ ਕੁਲਵੰਤ ਸਿੰਘ ਪੁੜੈਣ ਦਾ ਕਹਿਣਾ ਹੈ ਕਿ ਜਥੇਦਾਰ ਰਘਬੀਰ ਸਿੰਘ ਦੀਆਂ ਜਥੇਦਾਰਾਂ ਵਜੋਂ ਸੇਵਾ ਖਤਮ ਕਰ ਦਿੱਤੀ ਗਈ ਹੈ ਪਰ ਉਹ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ।