ਅੰਮ੍ਰਿਤਸਰ ਸਾਹਿਬ, 8 ਮਾਰਚ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਬੀਤੇ ਦਿਨ ਨਵੇਂ ਨਿਯੁਕਤ ਕੀਤੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਸੰਭਾਲਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਸੰਪਰਦਾਵਾਂ ਅਤੇ ਸਿੱਖ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਸ ਸੰਬੰਧੀ ਸੇਵਾ ਸੰਭਾਲ ਸਮਾਗਮ ਬਾਅਦ ਵਿਚ ਕਿਸੇ ਦਿਨ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ