Highlights
- ਭਾਰਤ ਨੇ ਚੈਂਪੀਅਨਜ਼ ਟਰਾਫੀ ਦੇ ਗ੍ਰੈਂਡ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ।
ICC ਚੈਂਪੀਅਨਜ਼ ਟਰਾਫੀ 2025: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ ਜਿੱਤ ਲਈ ਹੈ। ਭਾਰਤ ਨੇ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਇਸ ਤੋਂ ਪਹਿਲਾਂ 2024 ਵਿੱਚ ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਇਸ ਸ਼ਾਨਦਾਰ ਜਿੱਤ ਲਈ ਦੁਨੀਆ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ।
An exceptional game and an exceptional result!
Proud of our cricket team for bringing home the ICC Champions Trophy. They’ve played wonderfully through the tournament. Congratulations to our team for the splendid all round display.
— Narendra Modi (@narendramodi) March 9, 2025
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਇਸ ਜਿੱਤ ਨੇ ਪੂਰੀ ਦੁਨੀਆ ਵਿੱਚ ਇਤਿਹਾਸ ਰਚ ਦਿੱਤਾ ਹੈ।
A victory that scripts history.
Congratulations to Team India on clinching a stunning victory in the ICC #ChampionsTrophy2025. Your fiery energy and unassailable dominance on the pitch made the nation proud, setting a new benchmark for cricketing excellence.
May you always come… pic.twitter.com/SC22G8c3OF
— Amit Shah (@AmitShah) March 9, 2025
ਚੈਂਪੀਅਨ ਟਰਾਫੀ ਜਿੱਤਣ ਤੋਂ ਬਾਅਦ, ਭਾਰਤੀ ਸਟਾਰ ਰੋਹਿਤ ਸ਼ਰਮਾ ਨੂੰ ਫਾਈਨਲ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਮੈਨ ਆਫ ਦ ਮੈਚ ਦਾ ਪੁਰਸਕਾਰ ਦਿੱਤਾ ਗਿਆ ਹੈ।