ਜਲੰਧਰ, 10 ਮਾਰਚ (ਹਿੰ. ਸ.)। ਜਲੰਧਰ ‘ਚ ਅੱਜ ਸੋਮਵਾਰ ਸਵੇਰੇ ਸਵੇਰੇ ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਟੂਰਿਸਟ ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ।ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ ਜੰਮੂ ਅਤੇ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ