ਅੰਮ੍ਰਿਤਸਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਇਹਨਾਂ ਕੋਲੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ।