ਪੰਜਾਬ ਦੇ ਗੁਰਦਾਸਪੁਰ ਵਿੱਚ ਅੱਜ ਪੁਲਸ ਅਤੇ ਕਿਸਾਨਾਂ ਵਿਚਕਾਰ ਝੜਪ ਹੋਈ। ਇਸ ਘਟਨਾ ਵਿੱਚ 7 ਲੋਕ ਜ਼ਖਮੀ ਹੋ ਗਏ। ਦਰਅਸਲ, ਇਹ ਮਾਮਲਾ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਪ੍ਰਾਪਤੀ ਨਾਲ ਸਬੰਧਤ ਹੈ।
ਕਿਸਾਨਾਂ ਦਾ ਦੋਸ਼ ਹੈ ਕਿ ਐਕਸਪ੍ਰੈਸਵੇਅ ਦੇ ਨਾਮ ‘ਤੇ ਉਨ੍ਹਾਂ ਦੀਆਂ ਜ਼ਮੀਨਾਂ ਜ਼ਬਰਦਸਤੀ ਖੋਹੀਆਂ ਜਾ ਰਹੀਆਂ ਹਨ। ਜ਼ਮੀਨ ਦਾ ਢੁਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਬਿਨਾਂ ਕਿਸੇ ਇਤਿੱਲਾਹ ਦੇ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 5 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਪੁਲਸ ਅਤੇ ਕਿਸਾਨਾਂ ਵਿਚਕਾਰ ਝੜਪ ਹੋਈ ਸੀ। ਕਿਸਾਨ ਸੰਗਠਨਾਂ ਨੇ ਮਾਨ ਸਰਕਾਰ ਵਿਰੁੱਧ ਗੁੱਸਾ ਪ੍ਰਗਟ ਕੀਤਾ ਸੀ।