ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਉਹ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਪੰਜਾਬੀਆਂ ਦੀ ਹਰ ਪਾਸਿਓਂ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਵਚਨਬੱਧ ਹੈ। ਇਸ ਦੇ ਤਹਿਤ ਮੁੱਖ ਮੰਤਰੀ ਮਾਨ ਵਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਲਗਾਤਾਰ ਹੁਕਮ ਜਾਰੀ ਕੀਤੇ ਜਾਂਦੇ ਹਨ।