ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 18 ਮਾਰਚ ਨੂੰ ਲੁਧਿਆਣਾ ਦਾ ਦੌਰਾ ਕਰਨਗੇ। ਇਸ ਮੌਕੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਕਰਨਗੇ।
ਇਸ ਦੌਰਾਨ ਕੇਜਰੀਵਾਲ ਅਤੇ ਸੀਐਮ ਮਾਨ 18 ਮਾਰਚ ਨੂੰ ਸਿਵਲ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਉਹ ਹਸਪਤਾਲ ਵਿੱਚ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਆਗੂਆਂ ਦੇ ਸਿਵਲ ਹਸਪਤਾਲ ਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕਰਨ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਬਾਜ਼ੀ ਮਾਰ ਲਈ ਹੈ ਅਤੇ ਹੁਣ ਖੁਦ ਅਰਵਿੰਦ ਕੇਜਰੀਵਾਲ ਦੀ ਰੈਲੀ ਦੇ ਰੂਪ ’ਚ ਇਥੇ ਚੋਣ ਬਿਗੁਲ ਜਵਾਇਆ ਜਾਵੇਗਾ।