ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂਘਰ ਦੇ ਦਰਬਾਰ ‘ਚ ਮੱਥਾ ਟੇਕਿਆ ਅਤੇ ਸਵੇਰ ਦੀ ਅਰਦਾਸ ਦੌਰਾਨ ਸ਼ਮੂਲੀਅਤ ਕੀਤੀ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਤੇ ਸ਼ੀਸ਼ ਨਿਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਪਾਵਨ ਹਸਤ ਕਮਲਾਂ ਦੇ ਨਾਲ ਲਗਾਏ ਗਏ ਪਵਿੱਤਰ ਬੇਰੀ ਰੁੱਖ ਦੇ ਦਰਸ਼ਨ ਦੀਦਾਰ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੇ ਵਿੱਚ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ, ਪੰਜਾ ਸਾਹਿਬ, ਐਮਨਾਬਾਦ ਅਤੇ ਲਾਹੌਰ ਆਦਿ ਵੱਖ-ਵੱਖ ਥਾਵਾਂ ਦੇ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਿਤ ਅਸਥਾਨਾਂ ਦੇ ਦਰਸ਼ਨ ਕੀਤੇ ਤੇ ਉਹ ਇੱਕ ਬੜਾ ਚੰਗਾ ਅਨੁਭਵ ਸੀ।