ਪੰਜਾਬ ‘ਚ ਵੱਡਾ ਐਂਨਕਾਊਂਟਰ ਹੋਇਆ ਹੈ। ਦੱਸ ਦਈਏ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਸੀਆਈਏ ਜੈਤੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਸ਼ੂਟਰ ਮਨਪ੍ਰੀਤ ਸਿੰਘ ਉਰਫ ਮਨੀ ‘ਤੇ ਕਤਲ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਨੂੰ ਉਸ ਦੇ ਫਰੀਦਕੋਟ ਦੇ ਇਲਾਕਿਆਂ ਵਿੱਚ ਘੁੰਮਣ ਦੀ ਸੂਚਨਾ ਸੀ। ਜਿਸ ‘ਤੇ ਏਜੀਟੀਐਫ ਅਤੇ ਸੀਆਈਏ ਜੈਤੋ ਨੇ ਪਿੰਡ ਘੁਗਿਆਣਾ ਤੋਂ ਸਾਦਿਕ ਰੋਡ ‘ਤੇ ਨਾਕਾ ਲਗਾਇਆ ਸੀ, ਉਸ ਸਮੇਂ ਇਸ ਦੋਸ਼ੀ ਨੂੰ ਮੋਟਰਸਾਈਕਲ ‘ਤੇ ਆਉਂਦੇ ਦੇਖਿਆ ਗਿਆ, ਜਦੋਂ ਉਸਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਟੀਮ ‘ਤੇ 2 ਗੋਲੀਆਂ ਚਲਾਈਆਂ, ਜਿਸ ਦੌਰਾਨ ਉਸਦਾ ਮੋਟਰਸਾਈਕਲ ਵੀ ਡਿੱਗ ਪਿਆ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਦੋਸ਼ੀ ਜ਼ਖਮੀ ਹੋ ਗਿਆ। ਪੁਲਿਸ ਟੀਮਾਂ ਨੇ ਉਸ ਕੋਲੋਂ ਇੱਕ .30 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਸ ਦੁਆਰਾ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ।