ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇੱਕ ਬੈਚ ਫਿਨਲੈਂਡ ਲਈ ਰਵਾਨਾ ਕੀਤਾ ਹੈ। ਇਸ ਦੌਰਾਨ CM ਮਾਨ ਨੇ ਬੱਸ ਨੂੰ ਹਰੀ ਝੰਡੀ ਦਿੱਤੀ ਹੈ। CM ਮਾਨ ਨੇ ਕਿਹਾ ਕਿ ਅਧਿਆਪਕ ਇਕ ਨਵੇਂ ਕਦਮ ਵੱਲ ਵੱਧ ਰਹੇ ਹਨ।
ਉਨ੍ਹਾਂ ਨੇ ਅਧਿਆਪਕਾਂ ਨੂੰ ਸੰਦੇਸ਼ ਦਿੱਤਾ ਕਿ ਉੱਥੇ ਜਾ ਕੇ ਦੂਜੇ ਦੇਸ਼ਾਂ ਦੇ ਅਧਿਆਪਕਾਂ ਤੋਂ ਵੀ ਉਨ੍ਹਾਂ ਨੂੰ ਸਿੱਖਣ ਲਈ ਬਹੁਤ ਕੁੱਝ ਮਿਲੇਗਾ ਅਤੇ ਇੱਥੇ ਆ ਕੇ ਅਧਿਆਪਕ ਆਪਣੇ ਤਜ਼ੁਰਬਿਆਂ ਨੂੰ ਸਾਂਝਾ ਕਰਨ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦਾ ਇਹ ਸਿਖਲਾਈ ਪ੍ਰੋਗਰਾਮ 2 ਹਫ਼ਤਿਆਂ ਦਾ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਪਿਛਲੇ ਸਾਲ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਫਿਨਲੈਂਡ ਭੇਜਿਆ ਗਿਆ ਸੀ। ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਤੇ ਹੋਏ ਗ੍ਰਨੇਡ ਹਮਲੇ ‘ਤੇ CM ਮਾਨ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।