ਮੋਗਾ ‘ਚ ਅੱਜ ਤੜਕਸਾਰ ਵੱਡੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਕਰਾਸ ਫਾਇਰਿੰਗ ‘ਚ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਸ ਨੇ ਮੁਲਜ਼ਮ ਕੋਲੋਂ 2 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਦਰਅਸਲ, ਬੀਤੇ ਦਿਨੀਂ ਪਿੰਡ ਡਾਲਾ ‘ਚ ਦਿਨ-ਦਿਹਾੜੇ 2 ਨੌਜਵਾਨਾਂ ਵਲੋਂ ਪੰਚਾਇਤ ਮੈਂਬਰ ਦੇ ਘਰ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਉਕਤ ਬਦਮਾਸ਼ ਪੁਲਸ ਨੂੰ ਲੋੜੀਂਦਾ ਸੀ, ਜਿਸ ਨੂੰ ਅੱਜ ਕਾਬੂ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਗਰਾਓਂ ਅਤੇ ਲੁਧਿਆਣਾ ਪੁਲਸ ਵਲੋਂ ਵੀ ਬਦਮਾਸ਼ਾ ਦਾ ਐਨਕਾਊਂਟਰ ਕੀਤਾ ਗਿਆ ਸੀ।
ਦਸ ਦਇਏ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਾਮੂਵਾਲਾ ਵਿਖੇ ਅਮਨ ਜੋ ਕਿ ਬੰਬੀਹਾ ਗਰੁੱਪ ਨਾਲ ਸੰਬੰਧਿਤ ਹੈ। ਜੋ ਕਿ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਮੌਕੇ ‘ਤੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਵਿੱਚ ਪੁਲਸ ਨੇ ਗੋਲੀਆਂ ਚਲਾਈਆਂ ਤਾਂ ਅਮਨ ਦੇ ਗੋਲੀ ਲੱਗੀ ਜਿਸ ਨਾਲ ਉਹ ਜ਼ਖਮੀ ਹੋ ਗਿਆ। ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਉਸ ਕੋਲੋਂ ਇੱਕ 32 ਬੋਰ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।