ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇੱਕ ਵਾਰ ਫਿਰ ਡਰੱਗ ਮਾਮਲੇ ਵਿਚ ਬਣਾਈ SIT ਅੱਗੇ ਪੇਸ਼ ਹੋਏ। ਫਿਲਹਾਲSIT ਮੈਂਬਰਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਜਾਰੀ ਹੈ। ਜ਼ਿਕਰਯੋਗ ਹੈ ਕਿ ਮਾਣਯੋਗ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਮਜੀਠੀਆ ਪੇਸ਼ ਹੋਏ ਹਨ।
ਦਸ ਦਇਏ ਕਿ ਬੀਤੇ ਦਿਨ ਕਮੇਟੀ ਨੇ ਉਹਨਾਂ ਤੋਂ 8 ਘੰਟੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਜਾਂਚ 18 ਮਾਰਚ ਤੱਕ ਪੂਰੀ ਕੀਤੀ ਜਾਵੇ ਅਤੇ ਚਲਾਨ ਪੇਸ਼ ਕੀਤਾ ਜਾਵੇ।
ਇਸ ਦੌਰਾਨ, ਕੱਲ੍ਹ, ਜਾਂਚ ਕਮੇਟੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕੁਝ ਫਰਮਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਸੁਰਾਗ ਮਿਲੇ ਹਨ। ਜਿਸ ਸਮੇਂ ਦੌਰਾਨ ਇਹ ਮਾਮਲਾ ਸਬੰਧਤ ਹੈ, ਉਸ ਸਮੇਂ ਦੌਰਾਨ ਇਨ੍ਹਾਂ ਫਰਮਾਂ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਜਮ੍ਹਾ ਕਰਵਾਈ ਗਈ ਸੀ ਅਤੇ ਵਿਦੇਸ਼ੀ ਕੰਪਨੀਆਂ ਨਾਲ ਵਿੱਤੀ ਲੈਣ-ਦੇਣ ਵੀ ਹੋਇਆ ਸੀ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮਜੀਠੀਆ ਦਾ ਨਾਮ ਨਸ਼ੇ ਵਾਲੇ ਮਾਮਲੇ ਵਿੱਚ ਜੋੜਿਆ ਗਿਆ ਸੀ।