ਆਮ ਆਦਮੀ ਪਾਰਟੀ ਦੇਨੇਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਕੰਮ ਦਾ ਉਦਘਾਟਨ ਕਰਨਗੇ। ਜਿਸ ਦੇ ਚਲਦੇ ਪੰਜਾਬ ਪੁਲਸ ਵੱਲੋਂ ਸਿਵਲ ਹਸਪਤਾਲ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਮਾਨ ਅਤੇ ਕੇਜਰੀਵਾਲ ਹਸਪਤਾਲ ਦੇ ਵਾਰਡਾਂ ਦਾ ਵੀ ਦੌਰਾ ਕਰਨਗੇ। ਉਹ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਵੀ ਮਿਲਣਗੇ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਅੱਜ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਵੀ ਕੀਤੀ ਜਾਵੇਗੀ। ਫਿਲਹਾਲ ਪਾਰਟੀ ਨੇ ਰੈਲੀ ਦਾ ਸ਼ਡਿਊਲ ਜਾਰੀ ਨਹੀਂ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਕੱਲ੍ਹ ਵੀ ਲੁਧਿਆਣਾ ਵਿੱਚ ਸਨ।