ਜਲੰਧਰ ‘ਚ ਮਸ਼ਹੂਰ ਯੂਟਿਊਬਰ ਰੋਜਰ ਸੰਧੂ ਦੇ ਘਰ ਹੋਏ ਹੈਂਡ ਗ੍ਰੇਨੇਡ ਦੇ ਮਾਮਲੇ ‘ਤੇ ਪੰਜਾਬ ਪੁਲਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੇ ਇਸ ਮਾਮਲੇ ‘ਚ ਇੱਕ ਹੋਰ ਮੁਲਜ਼ਮ ਦਾ ਐਂਨਕਾਉਂਟਰ ਕਰ ਦਿੱਤਾ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤ ਵਜੋਂ ਹੋਈ ਹੈ ਜੋ ਕਿ ਜਲੰਧਰ ਦਾ ਵਾਸੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ, ਪੁਲਸ ਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਇਹ ਮੁਲਜ਼ਮ ਹਿਮਾਚਲ ਦੇ ਇੱਕ ਇਲਾਕੇ ਦੇ ਵਿੱਚ ਲੁਕਿਆ ਹੋਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਦੇਰ ਸ਼ਾਮ ਹਿਮਾਚਲ ‘ਚ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਅਤੇ ਪੁਲਸ ਮੁਲਜ਼ਮ ਨੂੰ ਜਲੰਧਰ ਲੈ ਕੇ ਆ ਰਹੀ ਸੀ। ਪਰ ਆਦਮਪੁਰ ਦੇ ਨੇੜੇ ਪੁਲਸ ਦੀ ਗੱਡੀ ਖਰਾਬ ਹੋ ਗਈ। ਗੱਡੀ ਦੇ ਵਿੱਚ ਜਿਹੜੇ ਮੁਲਾਜ਼ਮ ਬੈਠੇ ਹੋਏ ਸੀ ਉਹ ਵੀ ਗੱਡੀ ਨੂੰ ਠੀਕ ਕਰਨ ਦੇ ਵਿੱਚ ਜੁੜ ਗਏ। ਇਸੇ ਦੌਰਾਨ ਮੁਲਜ਼ਮ ਲੇ ਗੱਡੀ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੂੰ ਕਾਰਵਾਈ ਕਰਨੀ ਪਈ, ਜਿਸ ਕਾਰਨ ਮੁਲਜ਼ਮ ਦੇ ਪੈਰ ‘ਚ ਗੋਲੀ ਲੱਗੀ ਹੈ। ਪੁਲਸ ਨੇ ਮੁਲਜ਼ਮ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮ ਅੰਮ੍ਰਿਤ ਸਮੇਤ 5 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।