ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਮੋਰਚਾ ਪੁਲਸ ਵੱਲੋਂ ਖਦੇੜ ਦਿੱਤਾ ਗਿਆ ਹੈ। ਟੈਂਟ ਪੁਲਸ ਵੱਲੋਂ ਹਟਾ ਦਿੱਤੇ ਗਏ ਹਨ। ਪੰਜਾਬ ਵਿੱਚ ਖਨੌਰੀ ਅਤੇ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਪੁਲਸ ਨੇ ਜਬਰੀ ਚੁੱਕ ਲਿਆ ਹੈ। ਇਸ ਦੇ ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾਵਾਏ ਗਏ। ਪੰਜਾਬ ਪੁਲਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਪੰਜਾਬ ਪੁਲਸ ਵੱਲੋਂ ਹਿਰਾਸਤ ‘ਚ ਲਏ ਗਏ ਸਾਰੇ ਕਿਸਾਨ ਆਗੂਆਂ ਨੂੰ ਬਹਾਦਰਗੜ੍ਹ ਕਮਾਂਡੋ ਸੈਂਟਰ ਵਿੱਚ ਰੱਖਿਆ ਗਿਆ ਹੈ। ਪੁਲਸ ਨੇ ਇਹ ਕਾਰਵਾਈ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਨੂੰ ਖਾਲੀ ਕਰਵਾਉਣ ਲਈ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ। ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਇੱਥੇ ਹੜਤਾਲ ’ਤੇ ਬੈਠੇ ਸਨ। ਦਰਅਸਲ ਬੁੱਧਵਾਰ ਨੂੰ ਪੰਜਾਬ ਪੁਲਸ ਨੇ ਇੱਥੇ ਧਰਨਾਕਾਰੀ ਕਿਸਾਨਾਂ ਨੂੰ ਮੌਕੇ ਤੋਂ ਹਟਾਇਆ ਹੈ। ਪੰਜਾਬ-ਹਰਿਆਣਾ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਸ਼ੈਲਟਰਾਂ ਨੂੰ ਹਟਾਉਣ ਲਈ ਪੰਜਾਬ ਪੁਲਸ ਨੇ ਬੁਲਡੋਜ਼ਰ ਅਤੇ JCB ਮਸ਼ੀਨਾਂ ਦੀ ਵਰਤੋਂ ਕੀਤੀ, ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਬੀਤੇ ਦਿਨ ਕੇਂਦਰੀ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਧਰਨੇ ਵਾਲੇ ਸਥਾਨਾਂ ਵੱਲ ਜਾ ਰਹੇ ਸਨ ਤਾਂ ਪੰਜਾਬ ਪੁਲਸ ਨੇ ਮੁਹਾਲੀ ਵਿੱਚ ਹਿਰਾਸਤ ਵਿੱਚ ਲੈ ਲਿਆ।
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਫ਼ਸਲਾਂ ਦੇ MSP ਦੀ ਕਾਨੂੰਨੀ ਗਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋਈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹੋਰ ਮੰਤਰੀਆਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ। ਪਰ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਤੈਅ ਕੀਤੀ ਗਈ ਹੈ।