ਚੰਡੀਗੜ੍ਹ, 21 ਮਾਰਚ (ਹਿੰ. ਸ.)। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਵਿੱਚ ਭਾਸ਼ਣ ਦੇਣ ਸਮੇਂ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਵੱਲੋਂ ਭਾਸ਼ਣ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਰਾਜਪਾਲ ਵੱਲੋਂ ਭਾਸ਼ਣ ਜਾਰੀ ਰਿਹਾ। ਵਿਰੋਧੀ ਪਾਰਟੀ ਵੱਲੋਂ ਵਿਧਾਨ ਸਭਾ ਵਿਚੋਂ ਬਾਕਆਊਟ ਕੀਤਾ ਗਿਆ। ਵਿਰੋਧੀ ਧਿਰ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਪਟਿਆਲਾ ਵਿਖੇ ਕਰਨਲ ਨਾਲ ਹੋਈ ਕੁੱਟਮਾਰ ਦੀ ਘਟਨਾ ਦੀ ਜਾਂਚ ਕਰਨ ਵਾਸਤੇ ਪੰਜਾਬ ਸਰਕਾਰ ਹਾਈਕੋਰਟ ਦੇ ਜੱਜ ਤੋਂ ਜਾਂਚ ਕਰਵਾਏ। ਉਨ੍ਹਾਂ ਮੰਗ ਕੀਤੀ ਕਿ ਕਰਨਲ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕਿਹਾ ਕਿ ਭਗਵੰਤ ਮਾਨ, ਅਮਨ ਅਰੋੜਾ, ਕੁਲਤਾਰ ਸੰਧਵਾਂ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਸਰਕਾਰ ਆਉਣ ਤੋਂ ਪਹਿਲਾਂ ਧਰਨਿਆਂ ਵਿੱਚ ਬੈਠਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਘਰ ਬੁਲਾ ਕੇ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਧਰਨੇ ਸ਼ੁਰੂ ਕਰਵਾਏ ਸਨ।
ਹਿੰਦੂਸਥਾਨ ਸਮਾਚਾਰ