Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁਦ ਪੰਜਾਬ ਦੇ ਗਵਰਨਰ ਵੱਲੋਂ ਚਾਹ ਤੇ ਬੁਲਾਇਆ ਗਿਆ ਹੈ ।
ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ ” ਸ਼ੁਰੂ ਕੀਤੀ ਗਈ ਮੁਹਿੰਮ ਪ੍ਰਤੀ ਚਰਚਾ ਦੇ ਨਾਲ ਕਿਸਾਨਾਂ ਦੇ ਮਖੌਟੇ ਹੇਠ ਸ਼ਾਜਿਸ਼ਾਂ ਰਚ ਰਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਤੋ ਇਲਾਵਾ ਹੋਰ ਵੱਖ-ਵੱਖ ਪੰਜਾਬ ਨਾਲ ਸੰਬੰਧਿਤ ਭਖਦੇ ਮਸਲਿਆਂ ਸਬੰਧੀ ਚਰਚਾ ਹੋਵੇਗੀ।
ਇਸ ਤੋਂ ਅਲਾਵਾ ਚੱਲ ਰਹੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤੇ ਜਾ ਰਹੇ ਬਿਲਾਂ ਤੋਂ ਇਲਾਵਾ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਚਰਚਾ ਹੋ ਸਕਦੀ ਹੈ ।।