ਆਈ.ਏ.ਐਸ.ਅਧਿਕਾਰੀ ਡਾ.ਰਵੀ ਭਗਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਇਹ ਅਹੁਦਾ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੰਭਾਲਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ।
ਡਾ. ਰਵੀ ਭਗਤ ਨੇ ਸਾਲ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ।