ਫਾਜ਼ਿਲਕਾ 24 ਮਾਰਚ (ਹਿੰ. ਸ.)। ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਬੱਸਾਂ ਦੀ ਕਮੀ ਦਾ ਮੁੱਦਾ ਚੁੱਕਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹ ਪੰਜਾਬ ਰੋਡਵੇਜ਼ ਦਾ ਮਨੋਪਲੀ ਰੂਟ ਹੈ ਅਤੇ ਇੱਥੇ ਬੱਸਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਜਿਸ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਵਿਭਾਗ ਹੋਰ ਬੱਸਾਂ ਚਲਾਉਣ ਦੀ ਸੰਭਾਵਨਾਵਾਂ ਤਲਾਸ਼ੇਗਾ ।
ਵਿਧਾਇਕ ਨੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਅਤੇ ਚੰਡੀਗੜ੍ਹ ਲਈ ਸਰਕਾਰੀ ਵੋਲਵੋ ਬੱਸਾਂ ਦੀ ਮੰਗ ਵੀ ਰੱਖੀ। ਜਿਸ ਤੇ ਵੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਵਿਭਾਗ ਇਸ ਸਬੰਧੀ ਜਲਦੀ ਕਾਰਵਾਈ ਕਰੇਗਾ। ਜਿਕਰ ਯੋਗ ਹੈ ਕਿ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੂਟ ਤੇ ਸਿਰਫ ਰੋਡਵੇਜ਼ ਦੀਆਂ ਹੀ ਬੱਸਾਂ ਚੱਲਦੀਆਂ ਹਨ ਅਤੇ ਲੋਕਾਂ ਦੀ ਮੰਗ ਸੀ ਕਿ ਇੱਥੇ ਬੱਸਾਂ ਦੀ ਗਿਣਤੀ ਵਧਾਈ ਜਾਵੇ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਦੀ ਇਸ ਮੰਗ ਨੂੰ ਵਿਧਾਨ ਸਭਾ ਵਿੱਚ ਉਠਾਇਆ ਹੈ। ਜਿਸ ਤੋਂ ਬਾਅਦ ਇਹ ਮਸਲਾ ਜਲਦ ਹੱਲ ਹੋ ਜਾਵੇਗਾ।
ਹਿੰਦੂਸਥਾਨ ਸਮਾਚਾਰ