ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵਾਰਤਾ ਕੀਤੀ। ਡੀਜੀਪੀ ਯਾਦਵ ਨੇ ਕਿਹਾ ਹੈ ਕਿ 423 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨੀ ਤਸਕਰ ਸ਼ਹਿਬਾਜ ਦਾ ਮਾਲ ਆ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੋ ਨਸ਼ਾ ਵੇਚ ਕੇ ਪੈਸੇ ਕਮਾ ਰਹੇ ਹਨ ਉਹ ਸਭ ਖ਼ਤਮ ਕਰ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਮੁਹਿੰਮ ਆਰੰਭੀ ਹੋਈ ਹੈ।
ਡੀਜੀਪੀ ਨੇ ਕਿਹਾ ਹੈ ਕਿ ਯੁੱਧ ਨਸ਼ਿਆ ਵਿਰੁਧ ਦਾ 24ਵਾਂ ਦਿਨ ਹੈ। ਹੁਣ ਤੱਕ 2177 ਮਾਮਲੇ ਦਰਜ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਹੈ ਕਿ 135 ਕਿਲੋ ਹੈਰੋਇਨ, 82.9 ਕਿਲੋ ਅਫੀਮ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਨਸ਼ਾ ਖਤਮ ਕੀਤਾ ਜਾਵੇਗਾ। ਉਨ੍ਹਾਂਨੇ ਕਿਹਾ ਹੈਕਿ ਪਾਕਿਸਤਾਨੀ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹਾ ਕਿ ਜੋ ਵੀ ਨਸ਼ਾ ਵੇਚ ਕੇ ਪੈਸੇ ਕਮਾ ਰਹੇ ਹਨ ਉਨ੍ਹਾਂ ਉੱਤੇ ਸ਼ਖਤ ਕਾਰਵਾਈ ਹੋਵੇਗੀ।