ਹੁਣ ਪੰਜਾਬ ਦਾ ਪਿੰਡ ਡੱਲੇਵਾਲਾ ਵਿੱਚ ਕਿਸਾਨ ਆਪਣੇ ਪੱਕੇ ਮੋਰਚੇ ਲਾਉਣਗੇ। ਡੱਲੇਵਾਲ ਪਿੰਡ ਹੁਣ ਖਨੋਰੀ ਬਾਰਡਰ ਦੀ ਥਾਂਹ ਲਵੇਗਾ। ਇਹ ਜਗਜੀਤ ਸਿੰਘ ਡੱਲੇਵਾਲਾ ਦੇ ਪੁੱਤਰ ਸਣੇ ਸਾਰੇ ਕਿਸਾਨਾਂ ਨੇ ਐਲਾਨ ਕੀਤਾ ਹੈ।
ਗੁਰਪਿੰਦਰ ਡੱਲੇਵਾਲ ਦੀ ਅਗਵਾਈ ਹੇਠ ਪਿੰਡ ਦੇ ਲੋਕਾਂ ਨੇ ਪਿੰਡ ਵਿੱਚ ਹੀ ਅਣਮਿੱਥੇ ਸਮੇਂ ਲਈ ਕਿਸਾਨ ਮੋਰਚਾ ਸ਼ੁਰੂ ਕਰ ਦਿੱਤਾ ਹੈ। ਜਗਜੀਤ ਸਿੰਘ ਡੱਲੇਵਾਲਾ ਦੇ ਪੁੱਤਰ ਗੁਰਪਿੰਦਰ ਡੱਲੇਵਾਲ ਨੇ ਪੁਲਸ ਉੱਤੇ ਦੋਸ਼ ਲਾਏ ਹਨ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸਗੋਂ ਅਗਵਾ ਕੀਤਾ ਗਿਆ ਹੈ।
ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਵਿਰੋਧ ਜਾਰੀ ਰਹੇਗਾ- ਗੁਰਪਿੰਦਰ ਡੱਲੇਵਾਲ
ਕਿਸਾਨ ਆਗੁਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਸਰਹੱਦ ‘ਤੇ ਨਹੀਂ ਬੈਠਣ ਦਿੱਤਾ ਜਾਵੇਗਾ। ਤਾਂ ਉਹ ਸਾਰੇ ਡੱਲੇਵਾਲ ਪਿੰਡ ਵਿੱਚ ਹੀ ਪੱਕੇ ਮੋਰਚੇ ਲਾਉਣਗੇ। ਉਨ੍ਹਾਂ ਕਿਹਾ ਕਿ ਹੁਣ ਇੱਥੇ ਡੱਲੇਵਾਲ ਪਿੰਡ ਹੀ ਖਨੋਰੀ ਸਰਹੱਦ ਬਣੇਗੀ, ਸਾਰੇ ਕਿਸਾਨ ਇੱਥੇ ਹੀ ਆਉਣਗੇ।
ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਕਿਸਾਨਾਂ ਨੂੰ ਕਿਤੇ ਵੀ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦਿੱਤੇ ਜਾਣ ਕਾਰਨ, ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੇ ਪਿੰਡ ਦੇ ਲੋਕਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਪਿੰਡ ਦੇ ਲੋਕਾਂ ਨੇ ਜਗਜੀਤ ਸਿੰਘ ਡੱਲੇਵਾਲਾ ਦੇ ਪੁੱਤਰ ਗੁਰਪਿੰਦਰ ਸਿੰਘ ਡੱਲੇਵਾਲਾ ਦੀ ਅਗਵਾਈ ਹੇਠ ਪਿੰਡ ਵਿੱਚ ਹੀ ਕਿਸਾਨ ਮੋਰਚਾ ਸ਼ੁਰੂ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਖਨੋਰੀ ਸਰਹੱਦ ਦੀ ਤਰਜ਼ ‘ਤੇ ਹੁਣ ਮੋਰਚਾ ਇੱਥੇ ਲੱਗੇਗਾ ਅਤੇ ਸਾਰੇ ਕਿਸਾਨ ਇੱਥੇ ਆਉਣਗੇ। ਇਸ ਸਮੇਂ ਬੋਲਦਿਆਂ ਜਗਜੀਤ ਸਿੰਘ ਡੱਲੇਵਾਲਾ ਦੇ ਪੁੱਤਰ ਨੇ ਕਿਹਾ ਕਿ ਸਾਨੂੰ ਨਹੀਂ ਲੱਗਦਾ ਕਿ ਜਗਜੀਤ ਸਿੰਘ ਡੱਲੇਵਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਅਗਵਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਸਾਨਾਂ ‘ਤੇ ਬਹੁਤ ਅੱਤਿਆਚਾਰ ਕੀਤੇ ਹਨ ਅਤੇ ਹੁਣ ਅਸੀਂ ਇੱਥੋਂ ਸਰਕਾਰ ਨੂੰ ਜਵਾਬ ਦੇਵਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਨੇ ਉਨ੍ਹਾਂ ਨੂੰ ਨਹੀਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲਾ ਕਿੱਥੇ ਹੈ ਅਤੇ ਕਿਵੇਂ ਹੈ। ਉਨ੍ਹਾਂ ਕਿਹਾ ਕਿ ਸਾਡਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਅਤੇ ਸਾਰੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।