ਚੰਡੀਗੜ੍ਹ, 25ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ, ਪਰ ਸੈਸ਼ਨ ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਇਆ ਹੈ ਜੋਕਿ 28 ਮਾਰਚ ਤੱਕ ਚੱਲੇਗਾ।
ਪੰਜਾਬ ਸਰਕਾਰ 2025-26 ਦਾ ਭਲਕੇ ਪੇਸ਼ ਕਰੇਗੀ ਬਜਟ
ਭਲਕੇ ਪੰਜਾਬ ਸਰਕਾਰ 2025-26 ਦਾ ਬਜਟ ਪੇਸ਼ ਕਰੇਗੀ। ਇਸ ਸਾਲ ਪੰਜਾਬ ਸਰਕਾਰ ਲਗਭਗ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰੇਗੀ। ਇਹ ਰਕਮ ਪਿਛਲੀ ਵਾਰ ਨਾਲੋਂ ਲਗਪਗ 5% ਵੱਧ ਹੈ। ਇਸ ਹਿਸਾਬ ਨਾਲ ਇਹ ਆਮ ਆਦਮੀ ਪਾਰਟੀ ਸਰਕਾਰ ਦਾ ਸਭ ਤੋਂ ਵੱਡਾ ਬਜਟ ਹੋਵੇਗਾ।
ਦਸ ਦਇਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਨੂੰ ਵੀ ਹੰਗਾਮਾ ਰਿਹਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਲਾ ਤਣਾਅ ਸੋਮਵਾਰ ਨੂੰ ਸਿਖਰ ’ਤੇ ਪੁੱਜ ਗਿਆ ਸੀ। ਸਿਫ਼ਰ ਕਾਲ ਤੇ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੌਰਾਨ ਦੋ ਵਾਰ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੋਲਣ ਲਈ ਸਮਾਂ ਨਾ ਦਿੱਤਾ। ਇਸ ’ਤੇ ਕਾਂਗਰਸ ਨੇ ਸਪੀਕਰ ਦੀ ਕੁਰਸੀ ਅੱਗੇ (ਵੈੱਲ) ਜਾ ਕੇ ਨਾਅਰੇਬਾਜ਼ੀ ਕੀਤੀ। ਇਸ ’ਤੇ ਕਾਂਗਰਸੀ ਵਿਧਾਇਕਾਂ ਤੇ ਸਪੀਕਰ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋਈ ਤੇ ਫਿਰ ਕਾਂਗਰਸੀ ਵਿਧਾਇਕਾਂ ਨੇ ਦੋ ਵਾਰ ਸਦਨ ’ਚੋਂ ਵਾਕਆਊਟ ਕਰ ਲਿਾਆ।