ਪੰਜਾਬ ‘ਚ ਮੌਸਮ ਨੇ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਇੰਨਾ ਹੀ ਨਹੀਂ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲਿਆਂ ‘ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਹਿਮਾਚਲ ‘ਚ ਚੰਗਾ ਮੀਂਹ ਪਿਆ ਤਾਂ ਪੰਜਾਬ ‘ਚ ਦੋ ਦਿਨਾਂ ਤੱਕ ਵਧ ਰਹੇ ਤਾਪਮਾਨ ‘ਚ ਕੁਝ ਰਾਹਤ ਮਿਲ ਸਕਦੀ ਹੈ।
ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਸੀ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੰਨਾ ਹੀ ਨਹੀਂ, ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਅੱਜ 2 ਡਿਗਰੀ ਹੋਰ ਤਾਪਮਾਨ ਵੱਧ ਸਕਦਾ ਹੈ। ਜਿਸ ਨਾਲ ਗਰਮੀ ਹੋਰ ਵੱਧ ਸਕਦੀ ਹੈ।
ਪੰਜਾਬ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਤੇ ਵੀਰਵਾਰ ਨੂੰ ਦੋ ਦਿਨਾਂ ਦੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।