ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਆਰਮੀ ਦੇ ਅਧਿਕਾਰੀ ਮੇਜਰ ਜਨਰਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਆਰਮੀ ਅਧਿਕਾਰੀ ਨੇ ਕਿਹਾ ਹੈ ਕਿ ਸਿੱਟ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਚਾਹੁੰਦੇ ਹਾਂ। ਉਨ੍ਹਾਂ ਨੇ ਪੁਲਿਸ ਨੇ ਪਹਿਲਾਂ 12 ਕਰਮਚਾਰੀ ਮੁਅੱਤਲ ਕੀਤੇ ਹਨ।
ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨੇ ਮਾਮਲੇ ਦੀ ਜਾਂਚ ਲਈ ਇੱਕ ਉੱਚ ਪੱਧਰੀ ਜਾਂਚ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਸ ਮੁਲਾਜ਼ਮਾਂ ਨੂੰ ਸਮੇਂ ਸਿਰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਮੀਡੀਆ ਰਾਹੀਂ ਸੇਵਾ ਨਿਭਾ ਰਹੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਕਰਨਲ ਪੁਸ਼ਪਿੰਦਰ ਬਾਠ ਦੇ ਮਾਮਲੇ ਵਿੱਚ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੂਰਨ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।