Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਿਰਫ਼ 37 ਦਿਨਾਂ ਦੇ ਅੰਦਰ, ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਜੀ ਨਾਗੇਸ਼ਵਰ ਰਾਓ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਇਹ ਹੁਕਮ ਬੁੱਧਵਾਰ ਨੂੰ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਨੇ ਜਾਰੀ ਕੀਤਾ। ਨਾਗੇਸ਼ਵਰ ਰਾਓ ਦੀ ਥਾਂ ‘ਤੇ ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਹ ਤਬਾਦਲੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ 2 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਨਾਲ ਵਿਜੀਲੈਂਸ ਬਿਊਰੋ ਨੂੰ ਨਵਾਂ ਮੁਖੀ ਮਿਲਿਆ ਹੈ। ਤਬਦੀਲ ਕੀਤੇ ਗਏ ਆਈਏਐਸ ਅਧਿਕਾਰੀਆਂ ਵਿੱਚ ਨਾਗੇਸ਼ਵਰ ਰਾਓ, ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਨੂੰ ਬਦਲ ਦਿੱਤਾ ਹੈ। ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਕਾਨੂੰਨ ਅਤੇ ਵਿਵਸਥਾ ਪੰਜਾਬ ਵਜੋਂ ਤਾਇਨਾਤ ਸਨ, ਨੂੰ ਹੁਣ ਵਿਜੀਲੈਂਸ ਦਾ ਮੁੱਖ ਨਿਰਦੇਸ਼ਕ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ 24 ਮਾਰਚ ਨੂੰ ਸਰਕਾਰ ਨੇ ਆਈਏਐਸ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। 1994 ਬੈਚ ਦੇ ਆਈਏਐਸ ਆਲੋਕ ਸ਼ੇਖਰ ਨੂੰ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਕਾਰਜਭਾਰ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਗੁਰਕੀਰਤ ਕ੍ਰਿਪਾਲ ਸਿੰਘ ਤੋਂ ਹੋਰ ਵਿਭਾਗਾਂ ਦੀ ਕਮਾਨ ਵੀ ਖੋਹ ਲਈ ਗਈ। ਸੀਨੀਅਰ ਆਈਏਐਸ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਅਜੇ ਤੱਕ ਨਵੀਂ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਹੈ।