ਐੱਸ.ਕੇ.ਐੱਮ ਵੱਲੋਂ ਅੱਜ ਇਹ ਧਰਨਾ ਕਿਸਾਨਾਂ ਨੂੰ ਹਿਰਾਸਤ ‘ਚ ਲਏ ਜਾਣ ਦੇ ਵਿਰੋਧ ‘ਚ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਦਿੱਤਾ ਜਾ ਰਿਹਾ ਹੈ। ਪੰਜਾਬ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਸਵੇਰੇ 11 ਵਜੇ ਤੋਂ 3 ਵਜੇ ਤੱਕ ਕਿਸਾਨ ਡੀਸੀ ਨੂੰ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਣਗੇ।
ਦਸ ਦਇਏ ਕਿ ਕਿਸਾਨ ਮਜ਼ਦੂਰ ਮੋਰਚਾ (SKM) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ ਕਿਸਾਨਾਂ ਨੂੰ 8 ਦਿਨਾਂ ਬਾਅਦ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਤੋਂ ਅਲਾਵਾ ਕਿਸਾਨ ਆਗੂਸਰਵਣ ਸਿੰਘ ਪੰਧੇਰ ਨੇ ਕਿਹਾ, ‘ਮੈਂ ਪਟਿਆਲੇ ਦੇ ਬਹਾਦਰਗੜ੍ਹ ਕਿਲ੍ਹੇ ਵਿੱਚ ਜਾਵਾਂਗਾ। ਉਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਸਰਕਾਰ ਵੱਲੋਂ ਆਪਣਾ ਸਟੈਂਡ ਹਟਾਏ ਜਾਣ ਦੀ ਅਸੀਂ ਸਖ਼ਤ ਨਿਖੇਧੀ ਕਰਾਂਗੇ। ਅੱਜ ਅਸੀਂ ਅਗਲੇ ਪ੍ਰੋਗਰਾਮ ਬਾਰੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਖਨੌਰੀ ਅਤੇ ਸ਼ੰਭੂ ਜਾ ਕੇ ਹਾਲਾਤਾਂ ਦਾ ਜਾਇਜ਼ਾ ਵੀ ਲੈਣਗੇ।”