Punjab Budget Session 2025: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (28 ਮਾਰਚ) ਆਖਰੀ ਦਿਨ ਸੀ। ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਦਸ ਦਇਏ ਕਿ ਇਸ ਤੋਂ ਪਹਿਲਾਂ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵੀਰਵਾਰ ਨੂੰ ਸਦਨ ਵਿੱਚ ਦਿਨ ਭਰ ਮਾਹੌਲ ਗਰਮਾਇਆ ਰਿਹਾ।ਇਸ ਦੌਰਾਨ ਆਮ ਆਦਮੀ ਪਾਰਟੀ ਨੇ ਬਾਜਵਾ ਖਿਲਾਫ ਨਿੰਦਾ ਮਤਾ ਪਾਸ ਕੀਤਾ।