ਪਾਤੜਾਂ, ਪਟਿਆਲਾ: ਪਟਿਆਲਾ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਸ ਚੌਂਕੀ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ ਪੁਲਸ ਚੌਂਕੀ ਦੇ ਨਾਲ ਬਣੇ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦਾ ਪਤਾ ਲੱਗਦਿਆ ਹੀ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ.ਪੀ.ਡੀ. ਯੋਗੇਸ਼ ਸ਼ਰਮਾ ਵਲੋਂ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ। ਮੁੱਢਲੀ ਜਾਂਚ ਵਿਚ ਐਸ.ਐਸ.ਪੀ. ਪਟਿਆਲਾ ਵਲੋਂ ਗ੍ਰਨੇਡ ਹਮਲੇ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਹੋਰ ਪੜਤਾਲ ਮਗਰੋਂ ਅਸਲ ਤੱਥ ਸਾਹਮਣੇ ਲਿਆਂਦੇ ਜਾਣ ਦੀ ਗੱਲ ਕਹੀ ਜਾ ਰਹੀ ਹੈ।