ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ। ਇਸ ਵੇਲੇ ਮੌਸਮ ਵਿੱਚ ਨਮੀ ਹੋਣ ਕਾਰਨ ਕਣਕ ਦੀ ਕਟਾਈ ਸ਼ੁਰੂ ਨਹੀਂ ਹੋ ਸਕੀ ਪਰ ਦਾਅਵੇ ਕੀਤੇ ਜਾ ਰਹੇ ਹਨ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੇ ਕਰ ਲਏ ਹਨ। ਫਸਲ ਦੀ ਆਮਦ ਨਾ ਹੋਣ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸੁੰਨਸਾਨ ਹੈ। ਆੜ੍ਹਤੀਏ ਅਤੇ ਖਰੀਦ ਏਜੰਸੀਆਂ ਫਸਲ ਦੀ ਉਡੀਕ ਕਰ ਰਹੀਆਂ ਹਨ।
ਦਸ ਦਇਏ ਕਿ ਸੂਬੇ ਭਰ ਵਿੱਚ 1865 ਕਣਕ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਇਸਦੇ ਨਾਲ ਹੀ ਲਗਭਗ 29 ਹਜ਼ਾਰ ਕਰੋੜ ਰੁਪਏ ਦੀ ਸੀਸੀ ਸੀਮਾ ਜਾਰੀ ਕੀਤੀ ਗਈ ਹੈ।