ਚੰਡੀਗੜ੍ਹ, 1 ਅਪ੍ਰੈਲ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਮਾਮਲੇ ਵਿਚ ਜਾਂਚ ਕਰ ਰਹੀ ਐਸ. ਆਈ. ਟੀ. ਦੇ 5ਵੀਂ ਵਾਰ ਬਦਲੇ ਜਾਣ ’ਤੇ ਬੋਲਦੇ ਹੋਏ ਕਿਹਾ ਕਿ ਦਿਨ-ਬ-ਦਿਨ ਐਸ. ਆਈ. ਟੀ. ਦਾ ਪੱਧਰ ਹੇਠਾਂ ਡਿੱਗਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ਼ ਇਕ ਹੋਰ ਝੂਠਾ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜਾ ਕੇਸ ਬਣਾਉਣਾ ਹੈ, ਉਹ ਬਣਾ ਲਓ, ਸੱਚ ਸਾਹਮਣੇ ਆ ਕੇ ਹੀ ਰਹੇਗੀ। ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਹੁਣ ਐਸ.ਆਈ.ਟੀ. ਦੇ ਅਧਿਕਾਰੀਆਂ ਨਾਲ ਪੋਸਟਿੰਗ ਨੂੰ ਲੈ ਕੇ ਸੌਦੇ ਹੋਣਗੇ।
ਹਿੰਦੂਸਥਾਨ ਸਮਾਚਾਰ