ਬੁੱਧਵਾਰ ਸਵੇਰੇ ਜਲੰਧਰ ਦੇ ਸੋਢਲ ਰੋਡ ‘ਤੇ ਸਥਿਤ ਥਾਪੜਾ ਬਗੀਚਾ ਮੰਦਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਭਗਵਾਨ ਸ਼ਨੀਦੇਵ ਦੀ ਮੂਰਤੀ ਦੀ ਭੰਨਤੋੜ ਕੀਤੀ। ਜਦੋਂ ਮੰਦਰ ਦੇ ਪੁਜਾਰੀ ਨੇ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਜਾਰੀ ਦੀ ਕੁੱਟਮਾਰ ਕੀਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ, ਲੋਕ ਇਸ ਘਟਨਾ ਤੋਂ ਗੁੱਸੇ ਵਿੱਚ ਹਨ। ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਮੰਦਰ ਦੇ ਪੁਜਾਰੀ ਨੇ ਪੁਲਿਸ ਨੂੰ ਦੱਸਿਆ ਕਿ ਬੁੱਧਵਾਰ ਸਵੇਰੇ ਕੁਝ ਅਣਪਛਾਤੇ ਲੋਕ ਮੰਦਰ ਵਿੱਚ ਦਾਖਲ ਹੋਏ। ਮੁਲਜ਼ਮਾਂ ਨੇ ਸ਼ਨੀਦੇਵ ਦੀ ਮੂਰਤੀ ਨੂੰ ਕਿਸੇ ਚੀਜ਼ ਨਾਲ ਮਾਰ ਕੇ ਦੋ ਟੁਕੜੇ ਕਰ ਦਿੱਤੇ। ਜਦੋਂ ਉਸਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੂਰਤੀ ਪੂਰੀ ਤਰ੍ਹਾਂ ਤਬਾਹ ਹੋ ਗਈ। ਜਦੋਂ ਆਸ-ਪਾਸ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਇਸਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਹੈ। ਇਸ ਦੌਰਾਨ, ਐਸਐਚਓ ਰਵਿੰਦਰ ਕੁਮਾਰ ਨੇ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ, ਪੁਲਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਜਲਦੀ ਹੀ ਫੜੇ ਜਾਣਗੇ।
ਸਮਾਜ ਵਿੱਚ ਗੁੱਸਾ ਅਤੇ ਰੋਸ
ਇਸ ਘਟਨਾ ਨੂੰ ਲੈ ਕੇ ਹਿੰਦੂ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਹੈ। ਸਾਂਝ ਮਾਡਲ ਟਾਊਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਮਾਜ ਸੇਵਕ ਰਾਜੀਵ ਦੁੱਗਲ ਨੇ ਕਿਹਾ ਕਿ ਇਹ ਘਟਨਾ ਕਿਸੇ ਅੱਤਵਾਦੀ ਘਟਨਾ ਤੋਂ ਘੱਟ ਨਹੀਂ ਹੈ। ਨਿਆਂ ਦੇ ਦੇਵਤਾ ਸ਼ਨੀਦੇਵ ਮਹਾਰਾਜ ਦੀ ਮੂਰਤੀ ਤੋੜਨ ਤੋਂ ਵੱਡਾ ਕੋਈ ਅਪਰਾਧ ਨਹੀਂ ਹੈ। ਰਾਜੀਵ ਦੁੱਗਲ ਨੇ ਕਿਹਾ ਕਿ ਕੱਲ੍ਹ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਸੀ ਅਤੇ ਅੱਜ ਸਵੇਰੇ ਇੱਕ ਨੌਜਵਾਨ ਨੇ ਮੰਦਰ ਵਿੱਚ ਪੁਜਾਰੀ ‘ਤੇ ਹਮਲਾ ਕਰਕੇ ਸ਼ਨੀਦੇਵ ਮਹਾਰਾਜ ਦੀ ਮੂਰਤੀ ਤੋੜ ਦਿੱਤੀ।ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੁਝ ਸ਼ਰਾਰਤੀ ਅਨਸਰ ਸਮਾਜ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੀਆਂ ਅਣਮਨੁੱਖੀ ਘਟਨਾਵਾਂ ਨੂੰ ਅੰਜਾਮ ਦੇ ਕੇ ਉਹ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਅਤੇ ਭੜਕਾਉਣਾ ਚਾਹੁੰਦੇ ਹਨ। ਦੁੱਗਲ ਨੇ ਕਮਿਸ਼ਨਰੇਟ ਪੁਲਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾ ਸਕੇ।
ਪਹਿਲਾਂ ਵੀ ਮੰਦਿਰ ‘ਤੇ ਹੋ ਚੁੱਕਿਆ ਹੈ ਹਮਲਾ
ਦਸ ਦਇਏ ਕਿ ਅਜਿਹਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਗੁਰਦੁਆਰਿਆਂ ਵਿੱਚ ਤਾਂ ਆਏ ਦਿਨ ਬੇਅਦਬੀ ਦੇ ਮਾਮਲੇ ਸਾਹਮਣੇ ਆਉਂਦੇ ਹੀ ਹਨ। ਸਾਲ 2022 ਵਿੱਚ ਕਾੰਗਰਸ ਸਰਕਰਾ ਵਕਤ ਪਟਿਆਲਾ ਸਥਿਤ ਇਤਿਹਾਸਕ ਕਾਲੀ ਮਾਤਾ ਮੰਦਰ ਤੋਂ ਸਾਹਮਣੇ ਆਇਆ ਸੀ। ਜਿੱਥੇ ਇੱਕ ਆਦਮੀ ਮੰਦਰ ਵਿੱਚ ਪਹੁੰਚਿਆ ਅਤੇ ਉਸ ਦਹਿਲੀਜ਼ ‘ਤੇ ਚੜ੍ਹ ਗਿਆ ਜਿੱਥੇ ਸ਼੍ਰੀਕਾਲੀ ਮਾਤਾ ਜੀ ਦੀ ਮੂਰਤੀ ਸਥਾਪਿਤ ਸੀ। ਉੱਥੇ ਮੌਜੂਦ ਲੋਕਾਂ ਨੇ ਉਸਨੂੰ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।