ਜਲੰਧਰ, 18 ਅਪ੍ਰੈਲ (ਹਿੰ. ਸ.)। ਪੰਜਾਬ ’ਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐਫ. ਆਈ. ਆਰ. ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ ਚੰਦ, ਨਿਰਮਾਤਾ ਨਵੀਨ ਮਾਲਿਨੇਨੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
Punjab | A case has been registered under section 299 BNS in Jalandhar’s Sadar police station against Bollywood actors Sunny Deol and Randeep Hooda, director Gopichand Malineni, and producer Naveen Yerneni of the movie Jaat for allegedly hurting religious sentiments.
In a…
— ANI (@ANI) April 18, 2025
ਕਿਉਂ ਵਿਰੋਧ ਕਰ ਰਹੇ ਹੋ?
ਜਲੰਧਰ ਵਿੱਚ ਇੱਕ ਈਸਾਈ ਨੇ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਸੀ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਪੱਧਰ ‘ਤੇ ਸਿਨੇਮਾ ਹਾਲਾਂ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਦ੍ਰਿਸ਼ ਨਿਰਾਦਰ ਦਰਸਾਉਂਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਇਸ ਤੋਂ ਪਹਿਲਾਂ ਤਾਮਿਲਨਾਡੂ ਦੇ ਲੋਕਾਂ ਨੇ ਵੀ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਫਿਲਮ ਵਿੱਚ LTTE ਭਾਈਚਾਰੇ (ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ) ਨੂੰ ਅੱਤਵਾਦੀਆਂ ਵਜੋਂ ਦਰਸਾਇਆ ਗਿਆ ਹੈ।
ਇਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਸਾਈ ਭਾਈਚਾਰੇ ਵੱਲੋਂ ਜਲੰਧਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਲਮ ਉਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ 10 ਅਪ੍ਰੈਲ ਨੂੰ ‘ਜਾਟ’ ਫਿਲਮ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ