ਪੀਐੱਮ ਮੋਦੀ ਨੇ ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਇੱਕ ਉੱਚ ਪੱਧਰੀ ਐਮਰਜੈਂਸੀ ਸੁਰੱਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਅਤੇ ਤਿੰਨਾਂ ਸੈਨਾਵਾਂ ਦੇ ਮੁੱਖੀ ਮੌਜੂਦ ਸਨ।ਇਸ ਮੀਟਿੰਗ ਨੂੰ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੀ ਰਣਨੀਤੀ ਵਿੱਚ ਇੱਕ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਦਸ ਦਇਏ ਕਿ ਹੁਣ ਬੁੱਧਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਫਿਰ ਤੋਂ 4 ਵੱਡੀਆਂ ਮੀਟਿੰਗਾਂ ਕਰਨ ਜਾ ਰਹੇ ਹਨ।
ਬੁੱਧਵਾਰ ਚਾਰ ਵੱਡੀਆਂ ਮੀਟਿੰਗਾਂ ਕਿਹੜੀਆਂ?
ਬੁੱਧਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਮੁੜ੍ਹ ਤੋਂ 4 ਵੱਡੀਆਂ ਮੀਟਿੰਗਾਂ ਕਰਨ ਜਾ ਰਹੇ ਹਨ। ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਪਹਿਲੀ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਤੋਂ ਬਾਅਦ, ਸੀਸੀਪੀਏ (CCPA) ਯਾਨੀ ਕਿ ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਅੱਜ, ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ, ਯਾਨੀ ਸੀਸੀਈਏ (CCEA) ਦੀ ਤੀਜੀ ਵੱਡੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਕੈਬਨਿਟ ਦੀ ਮੀਟਿੰਗ ਹੋਵੇਗੀ।
ਰਣਨੀਤੀ ‘ਤੇ ਅੱਜ ਲੱਗ ਸਕਦੀ ਹੈ ਫਾਇਨਲ ਮੋਹਰ
ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ ਪਾਕਿਸਤਾਨ ਸੰਬੰਧੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਹੀ ਇਸ ਦੇ ਸੰਕੇਤ ਦੇ ਚੁੱਕੇ ਹਨ। 24 ਅਪ੍ਰੈਲ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਅੱਤਵਾਦੀਆਂ ਦੇ ਬਾਕੀ ਬਚੇ ਠਿਕਾਣਿਆਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਫੌਜ ਨੂੰ ਦਿੱਤੀ ਖੁੱਲ੍ਹੀ ਛੁੱਟੀ
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਅੱਤਵਾਦ ਨੂੰ ਕੁਚਲਣ ਦਾ ਸੰਕਲਪ ਲਿਆ ਗਿਆ ਹੈ। ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਮਰੱਥਾ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ ਕਿ ਫੌਜ ਨੂੰ ਕਾਰਵਾਈ ਦੇ ਢੰਗ, ਟੀਚੇ ਅਤੇ ਸਮੇਂ ਅਨੁਸਾਰ ਫੈਸਲਾ ਕਰਨ ਦੀ ਪੂਰੀ ਸੰਚਾਲਨ ਆਜ਼ਾਦੀ ਹੈ।
ਲਗਭਗ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਪ੍ਰਧਾਨ ਮੰਤਰੀ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਫੌਜੀ ਵਿਕਲਪਾਂ ‘ਤੇ ਚਰਚਾ ਕੀਤੀ।
ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਮਧੂਬਨੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਖ਼ਤ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਇਸ ਹਮਲੇ ਨੂੰ ਭਾਰਤ ਦੀ ਆਤਮਾ ‘ਤੇ ਹਮਲਾ ਦੱਸਿਆ ਸੀ ਅਤੇ ਕਿਹਾ ਸੀ ਕਿ ਭਾਰਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ‘ਧਰਤੀ ਦੇ ਆਖਰੀ ਕੋਨੇ ਤੱਕ’ ਪਿੱਛਾ ਕਰੇਗਾ ਅਤੇ ਉਨ੍ਹਾਂ ਨੂੰ ‘ਕਲਪਨਾ ਤੋਂ ਪਰੇ’ ਸਜ਼ਾ ਦੇਵੇਗਾ।
ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ ਤੋਂ ਲੈ ਕੇ ਹੁਣ ਤੱਕ ਭਾਰਤ…ਐਕਸ਼ਨ ਵਿੱਚ ਮੋਦੀ ਸਰਕਾਰ, ਜਾਣੋਂ ਹੁਣ ਤੱਕ ਦੀ ਟਾਇਮਲਾਈਨ