ਭਾਰਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਭਾਰਤ ਨੇ ਮੰਗਲਵਾਰ ਅੱਧੀ ਰਾਤ (7 ਮਈ 2025) ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਸਥਿਤ 9 ਅੱਤਵਾਦੀ ਟਿਕਾਣਿਆਂ ‘ਤੇ ਸਟੀਕ ਮਿਜ਼ਾਈਲ ਹਮਲੇ ਕੀਤੇ। ਇਸ ਫੌਜੀ ਕਾਰਵਾਈ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਰੱਖਿਆ ਮੰਤਰਾਲੇ ਨੇ ਇਸਨੂੰ ਇੱਕ ਯੋਜਨਾਬੱਧ, ਸੰਤੁਲਿਤ ਅਤੇ ਸੀਮਤ ਜਵਾਬੀ ਕਾਰਵਾਈ ਦੱਸਿਆ ਹੈ ਜਿਸਦਾ ਉਦੇਸ਼ ਅੱਤਵਾਦ ਦੇ ਕੇਂਦਰਾਂ ਨੂੰ ਖਤਮ ਕਰਨਾ ਹੈ ਅਤੇ ਕਿਸੇ ਵੀ ਦੇਸ਼ ਦੀ ਫੌਜ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਰੀ ਰਾਤ ਆਪ੍ਰੇਸ਼ਨ ਸਿੰਦੂਰ ਦੀ ਨਿਗਰਾਨੀ ਕਰਦੇ ਰਹੇ।
ਇਸ ਹਮਲੇ ਵਿੱਚ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਭਾਰਤ ਨੇ ਸਰਹੱਦ ਪਾਰ ਕੀਤੇ ਬਿਨਾਂ ਹੈਮਰ, ਸਕਲਪ ਅਤੇ ਮਿਜ਼ਾਈਲਾਂ ਨਾਲ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਕੈਂਪਾਂ ‘ਤੇ ਹਮਲਾ ਕਰਕੇ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੈਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
Summary on the list of 9 targets taken by the Indian Armed Forces under #OperationSindoor in Pakistan, PoK
1. Markaz Subhan Allah Bahawalpur
2. Markaz Taiba, Muridke
3. Sarjal / Tehra Kalan
4. Mehmoona Joya Facility, Sialkot,
5. Markaz Ahle Hadith Barnala, Bhimber,
6. Markaz… pic.twitter.com/vycQ7LGwt5— ANI (@ANI) May 7, 2025
ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਉਨ੍ਹਾਂ ਥਾਵਾਂ ‘ਤੇ ਕੇਂਦ੍ਰਿਤ ਸੀ ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਸੀ। ਇਹ ਹਮਲਾ ਧਿਆਨ ਨਾਲ ਚੁਣੇ ਹੋਏ ਟੀਚਿਆਂ ‘ਤੇ ਕੀਤਾ ਗਿਆ ਸੀ ਅਤੇ ਕਿਸੇ ਵੀ ਪਾਕਿਸਤਾਨੀ ਫੌਜੀ ਅੱਡੇ ਨੂੰ ਨੁਕਸਾਨ ਨਹੀਂ ਪਹੁੰਚਿਆ।
ਇਹ ਕਾਰਵਾਈ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਕੀਤੀ ਗਈ ਸੀ, ਜਿਸ ਵਿੱਚ 25 ਭਾਰਤੀ ਨਾਗਰਿਕ ਅਤੇ ਇੱਕ ਨੇਪਾਲੀ ਨਾਗਰਿਕ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਭਾਰਤ ਸਰਕਾਰ ਨੇ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸੰਦੇਸ਼ ਦਿੱਤਾ ਅਤੇ ਕਿਹਾ ਕਿ ਅਜਿਹੇ ਹਰ ਹਮਲੇ ਦਾ ਜਵਾਬ ਸਖ਼ਤ ਅਤੇ ਫੈਸਲਾਕੁੰਨ ਹੋਵੇਗਾ।
ਪਾਕਿਸਤਾਨ ਨੇ ‘ਹਵਾਈ ਹਮਲੇ’ ਦੇ ਤੱਥ ਨੂੰ ਕੀਤਾ ਸਵੀਕਾਰ
ਭਾਰਤ ਦੀ ਇਸ ਫੌਜੀ ਕਾਰਵਾਈ ਤੋਂ ਬਾਅਦ, ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਅੱਗੇ ‘ਸ਼ਾਂਤੀ’ ਦੀ ਦੁਾਈ ਦਿੱਤੀ ਹੈ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਹੈ ਕਿ ਭਾਰਤ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਦੇ ਵਿਚਕਾਰ ਕੋਟਲੀ, ਬਹਾਵਲਪੁਰ ਅਤੇ ਮੁਜ਼ੱਫਰਾਬਾਦ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ। ਇਹ ਇੱਕ ਕਾਇਰਤਾਪੂਰਨ ਹਮਲਾ ਹੈ। ਜਦੋਂ ਕਿ ਭਾਰਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਅੱਤਵਾਦ ਵਿਰੁੱਧ ਚੁੱਕਿਆ ਗਿਆ ਇੱਕ ਜਾਇਜ਼ ਅਤੇ ਜ਼ਰੂਰੀ ਕਦਮ ਸੀ।