ਭਾਰਤ ਨੇ 6- 7 ਮਈ ਦੀ ਅੱਧੀ ਰਾਤ ਨੂੰ 1:30 ਵਜੇ ਦੇ ਕਰੀਬ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਦੇ ਅੰਦਰ 9 ਅੱਤਵਾਦੀ ਕੈਂਪਾਂ ‘ਤੇ ਹਵਾਈ ਹਮਲਾ ਕਰਕੇ ਪਹਿਲਗਾਮ ਹਮਲੇ ਦਾ ਬਦਲਾ ਲਿਆ ਹੈ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਸਥਿਤ 9 ਅੱਤਵਾਦੀ ਟਿਕਾਣਿਆਂ ‘ਤੇ ਸਟੀਕ ਮਿਜ਼ਾਈਲਾਂ ਦਾਗੀਆਂ ਗਈਆਂ। ਇਸ ਫੌਜੀ ਕਾਰਵਾਈ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ। ਇਸ ਕਾਰਵਾਈ ਵਿੱਚ ਲਗਭਗ 100 ਅੱਤਵਾਦੀ ਮਾਰੇ ਗਏ ਹਨ। ਭਾਰਤ ਵੱਲੋਂ ਕੀਤੇ ਗਏ ਇਸ ਹਵਾਈ ਹਮਲੇ ਨੂੰ ਲੈ ਕੇ ਦੁਨੀਆ ਭਰ ਦੇ ਲੀਡਰਸ ਦੀਆਂ ਪ੍ਰਤੀਕਿਰਿਆਵਾਂ ਆਈਆਂ। ਕਿਸਨੇ ਕੀ ਕਿਹਾ? ਜਾਣੋ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਬਿਆਨ
ਹਵਾਈ ਹਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਲੋਕ ਜਾਣਦੇ ਸਨ ਕਿ ਕੁਝ ਨਾ ਕੁਝ ਜ਼ਰੂਰ ਹੋਵੇਗਾ। ਮੈਂ ਬੱਸ ਇਹ ਚਾਹੁੰਦਾ ਹਾਂ ਕਿ ਇਹ ਸਭ ਜਲਦੀ ਖਤਮ ਹੋ ਜਾਵੇ। ਭਾਰਤ ਅਤੇ ਪਾਕਿਸਤਾਨ ਦੋਵੇਂ ਸ਼ਕਤੀਸ਼ਾਲੀ ਦੇਸ਼ ਹਨ। ਕਿਸੇ ਨੂੰ ਵੀ ਇਨ੍ਹਾਂ ਦੋ ਪ੍ਰਮਾਣੂ ਸ਼ਕਤੀਆਂ ਨੂੰ ਯੁੱਧ ਵੱਲ ਵਧਦੇ ਨਹੀਂ ਦੇਖਣਾ ਚਾਹੀਦਾ। ਅੱਜ ਦੀ ਦੁਨੀਆ ਸ਼ਾਂਤੀ ਚਾਹੁੰਦੀ ਹੈ, ਯੁੱਧ ਨਹੀਂ।”
#WATCH | #OperationSindoor | US President Trump’s first comments on Indian strikes inside Pakistan.
US President Donald Trump says “It’s a shame. We just heard about it as we were walking in the doors of the Oval. I guess people knew something was going to happen based on a… pic.twitter.com/tOkwAXspcO
— ANI (@ANI) May 6, 2025
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦਾ ਜਵਾਬ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, “ਸਾਨੂੰ ਰਿਪੋਰਟਾਂ ਰਾਹੀਂ ਜਾਣਕਾਰੀ ਮਿਲੀ ਹੈ। ਹਾਲਾਂਕਿ, ਇਸ ਸਮੇਂ ਸਾਡੇ ਕੋਲ ਪੇਸ਼ ਕਰਨ ਲਈ ਕੋਈ ਸੁਤੰਤਰ ਮੁਲਾਂਕਣ ਨਹੀਂ ਹੈ। ਇਹ ਇੱਕ ਵਿਕਸਤ ਹੋ ਰਹੀ ਸਥਿਤੀ ਹੈ ਅਤੇ ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।”
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ, “ਮੈਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹਾਂ। ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਹਿਮਤ ਹਾਂ ਕਿ ਇਹ ਮੁੱਦਾ ਤੁਰੰਤ ਖਤਮ ਹੋਣਾ ਚਾਹੀਦਾ ਹੈ। ਅਸੀਂ ਸ਼ਾਂਤੀਪੂਰਨ ਹੱਲ ਲਈ ਭਾਰਤ ਅਤੇ ਪਾਕਿਸਤਾਨ ਦੀ ਲੀਡਰਸ਼ਿਪ ਨਾਲ ਗੱਲ ਕਰਦੇ ਰਹਾਂਗੇ।”
ਭਾਰਤ ਨੂੰ ਇਜ਼ਰਾਈਲ ਤੋਂ ਸਮਰਥਨ
ਇਜ਼ਰਾਈਲੀ ਰਾਜਦੂਤ ਰਿਊਵੇਨ ਅਜ਼ਾਰ ਨੇ X ‘ਤੇ ਲਿਖਿਆ। “ਇਜ਼ਰਾਈਲ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਅੱਤਵਾਦੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਕੋਲ ਨਿਰਦੋਸ਼ਾਂ ਵਿਰੁੱਧ ਆਪਣੇ ਘਿਨਾਉਣੇ ਅਪਰਾਧਾਂ ਤੋਂ ਛੁਪਣ ਲਈ ਕੋਈ ਜਗ੍ਹਾ ਨਹੀਂ ਹੈ।”
Israel supports India’s right for self defense. Terrorists should know there’s no place to hide from their heinous crimes against the innocent. #OperationSindoor
— 🇮🇱 Reuven Azar (@ReuvenAzar) May 7, 2025
ਸੰਯੁਕਤ ਰਾਸ਼ਟਰ ਮੁੱਖੀ ਐਂਟੋਨੀਓ ਗੁਟੇਰੇਸ ਦਾ ਬਿਆਨ
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ, “ਦੁਨੀਆ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਨੂੰ ਬਰਦਾਸ਼ਤ ਨਹੀਂ ਕਰ ਸਕਦੀ। ਦੋਵਾਂ ਦੇਸ਼ਾਂ ਵਿਚਕਾਰ ਤਣਾਅ ਇੱਕ ਵੱਡੇ ਪੱਧਰ ‘ਤੇ ਪਹੁੰਚ ਗਿਆ ਹੈ। ਦੋਵਾਂ ਧਿਰਾਂ ਨੂੰ ਸਬਰ ਅਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।”
ਚੀਨ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
ਚੀਨੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ‘ਤੇ ਭਾਰਤ ਦੇ ਹਮਲੇ ਨੂੰ ‘ਅਫ਼ਸੋਸਜਨਕ’ ਦੱਸਿਆ ਹੈ ਅਤੇ ਸੰਜਮ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਅਸੀਂ ਮੌਜੂਦਾ ਸਥਿਤੀ ਬਾਰੇ ਚਿੰਤਤ ਹਾਂ। ‘ਭਾਰਤ ਅਤੇ ਪਾਕਿਸਤਾਨ ਇੱਕ ਦੂਜੇ ਦੇ ਗੁਆਂਢੀ ਹਨ ਅਤੇ ਹਮੇਸ਼ਾ ਰਹਿਣਗੇ। ਉਹ ਚੀਨ ਦੇ ਵੀ ਗੁਆਂਢੀ ਹਨ। ਚੀਨ ਹਰ ਤਰ੍ਹਾਂ ਦੇ ਅੱਤਵਾਦ ਦਾ ਵਿਰੋਧ ਕਰਦਾ ਹੈ। ਅਸੀਂ ਦੋਵਾਂ ਧਿਰਾਂ ਨੂੰ ਸ਼ਾਂਤ ਰਹਿਣ, ਸੰਜਮ ਵਰਤਣ ਅਤੇ ਅਜਿਹੀਆਂ ਕਾਰਵਾਈਆਂ ਕਰਨ ਤੋਂ ਬਚਣ ਦੀ ਅਪੀਲ ਕਰਦੇ ਹਾਂ ਜੋ ਸਥਿਤੀ ਨੂੰ ਹੋਰ ਗੁੰਝਲਦਾਰ ਬਣਾ ਸਕਦੀਆਂ ਹਨ।”