Monday, June 23, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। CM ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਫਾਇਦਾ ਮਿਲੇਗਾ ਤੇ ਸੂਬੇ ਵਿਚ ਇੰਡਸਟਰੀ ਲਾਉਣੀ ਆਸਾਨ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਨਜ਼ੂਰੀ ਮਿਲ ਜਾਵੇਗੀ।

Gurpinder Kaur by Gurpinder Kaur
Jun 10, 2025, 06:02 pm GMT+0530
FacebookTwitterWhatsAppTelegram

1. CM ਮਾਨ ਨੇ ‘Fast Track Punjab’ ਪੋਰਟਲ ਕੀਤਾ ਲਾਂਚ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। CM ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਫਾਇਦਾ ਮਿਲੇਗਾ ਤੇ ਸੂਬੇ ਵਿਚ ਇੰਡਸਟਰੀ ਲਾਉਣੀ ਆਸਾਨ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਨਜ਼ੂਰੀ ਮਿਲ ਜਾਵੇਗੀ।

2 ਪੰਜਾਬ ਕਾਂਗਰਸ ਨੇ ਖਿੱਚੀ ਵਿਧਾਨਸਭਾ ਚੋਣਾਂ ਦੀ ਤਿਆਰੀ
ਸਾਲ 2027 ਪੰਜਾਬ ਵਿਧਾਨਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ ਹੁਣ ਤੋ ਤਿਆਰੀ ਖਿੱਚਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ ਹਲਕਾ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਹਾਲਾਂਕਿ ਇਨ੍ਹਾਂ ਚੋਣਾਂ ਲਈ ਕਾਫ਼ੀ ਸਮਾਂ ਬਾਕੀ ਹੈ ਪਰ ਪਾਰਟੀ ਨੇ ਸਾਰੇ ਹਲਕਿਆਂ ਦੇ ਕੋਆਰਡੀਨੇਟਰਾਂ ਦੀ ਨਿਯੁਕਤੀ ਕਰ ਕੇ ਦਰਸਾ ਦਿੱਤਾ ਹੈ ਕਿ ਉਹ ਹੁਣ ਤੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਪ੍ਰਤੀ ਗੰਭੀਰ ਹੈ। ਇਸ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਲਿਸਟ ਜਾਰੀ ਕੀਤੀ ਗਈ ਹੈ।

3 ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਪੰਜਾਬ ਸਰਕਾਰ ਨੇ ਹਾਲ ਹੀ ;ਚ 1000 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਲਿਆ ਹੈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਕਰਜ਼ਾਈ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ ਪਿਛਲੇ ਮਹੀਨੇ ਹੀ ਪੰਜਾਬ ਸਰਕਾਰ ਨੇ 2046 ਤੱਕ ਚੁਕਾਉਣ ਲਈ 1,000 ਕਰੋੜ ਰੁਪਏ ਦਾ ਇੱਕ ਹੋਰ ਕਰਜ਼ਾ ਲਿਆ ਹੈ। ਅਰਵਿੰਦ ਕੇਜਰੀਵਾਲ ਦਾ ਗਾਰੰਟੀਸ਼ੁਦਾ ਸਰਪਲੱਸ ਮਾਡਲ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਕਰਜ਼ਾਈ ਸਰਕਾਰ ਬਣ ਗਈ ਹੈ। ਖਜ਼ਾਨਾ ਖਾਲੀ ਕਰਨ ਤੋਂ ਲੈ ਕੇ ਰਾਜ ਸਭਾ ਸੀਟਾਂ ‘ਤੇ ਕਬਜ਼ਾ ਕਰਨ ਤੱਕ ਲੁੱਟ-ਖਸੁੱਟ ਚੱਲ ਰਹੀ ਹੈ। ਆਰਥਿਕ ਸੰਕਟ ਮੰਡਰਾ ਰਿਹਾ ਹੈ।

4 AAP ਨੇਤਾ ਸੰਜੀਵ ਅਰੋੜਾ ਨੇ ਪੇਸ਼ ਕੀਤਾ ਵਿਕਾਸ ਰਿਪੋਰਟ ਕਾਰਡ

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜਗੁਰੂ ਨਗਰ ਦੇ ਵਸਨੀਕਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਉਨ੍ਹਾਂ ਨੇ ਆਪਣੇ 3 ਸਾਲਾਂ ਦੇ ਰਾਜ ਸਭਾ ਕਾਰਜਕਾਲ ਅਤੇ 70 ਦਿਨਾਂ ਵਿੱਚ ਕੀਤੇ ਗਏ ਤੇਜ਼ ਵਿਕਾਸ ਕਾਰਜਾਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਨੇ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਅਸੀਂ ਸਿਰਫ਼ 70 ਦਿਨਾਂ ਵਿੱਚ ਜੋ ਕੰਮ ਕੀਤਾ ਹੈ, ਉਹ ਇਸ ਗੱਲ ਦਾ ਸੰਕੇਤ ਹੈ ਕਿ ਲੁਧਿਆਣਾ ਕਿੰਨੀ ਤੇਜ਼ੀ ਨਾਲ ਤਰੱਕੀ ਕਰ ਸਕਦਾ ਹੈ। ਜੇਕਰ ਤੁਸੀਂ ਸਾਡਾ ਸਮਰਥਨ ਕਰਦੇ ਹੋ, ਤਾਂ ਅਸੀਂ ਲੁਧਿਆਣਾ ਵਿੱਚ ਹੋਰ ਵੀ ਤੇਜ਼ ਵਿਕਾਸ ਲਿਆਵਾਂਗੇ।

5. ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਸਦਮਾ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਬੀਤੇ ਸੋਮਵਾਰ ਨੂੰ ਦੇਹਾਂਤ ਹੋ ਗਿਆ । ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਚੰਡੀਗੜ੍ਹ ‘ਚ ਕੀਤਾ ਗਿਆ। ਇਸ ਦੌਰਾਨ CM ਭਗਵੰਤ ਮਾਨ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਦਿਹਾਂਤ ਦਾ ਦੁੱਖ ਵੰਡਾਉਣ ਪਹੁੰਚੇ। ਦੱਸ ਦਈਏ ਕਿ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ।

6. ਮੁਹਾਲੀ ‘ਚ 6,285 ਏਕੜ ਜ਼ਮੀਨ ਐਕੁਆਇਰ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਮੁਹਾਲੀ ’ਚ 9 ਨਵੇਂ ਸੈਕਟਰ ਵਿਕਸਤ ਕਰਨ ਲਈ 6,285 ਏਕੜ ਜ਼ਮੀਨ ਐਕੁਆਇਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁਹਾਲੀ ’ਚ ਪਹਿਲਾਂ ਤੋਂ ਵਿਕਸਤ ਪੰਜ ਸੈਕਟਰਾਂ ’ਚ ਬਕਾਇਆ ਪਏ ਕੰਮਾਂ ਨੂੰ ਮੁਕੰਮਲ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੀ ਨਵੀਂ ਲੈਂਡ ਪੁੱਲਿਗ ਯੋਜਨਾ ਦੇ 4 ਜੂਨ ਨੂੰ ਨੋਟੀਫਾਈ ਹੋਣ ਤੋਂ ਬਾਅਦ ਜ਼ਮੀਨ ਐਕੁਆਇਰ ਕਰਨ ਦਾ ਇਹ ਪਹਿਲਾ ਅਮਲ ਹੋਵੇਗਾ।

7 ਮਾਨਸਾ ‘ਚ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਵਾਲੀ ਦੀ 212 ਏਕੜ ਜ਼ਮੀਨ ਅਰਬਨ ਸਟੇਟ ਲਈ ਐਕਵਾਇਰ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਨੇ ਅੱਜ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਇੱਕ ਇੰਚ ਵੀ ਜ਼ਮੀਨ ਨਹੀਂ ਦੇਣਗੇ ਅਤੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਗੇ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਰਕਾਰ ਨੇ ਸ਼ਹਿਰੀ ਰਾਜ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਮਾਨਸਾ, ਬਠਿੰਡਾ, ਮੋਗਾ, ਫਿਰੋਜ਼ਪੁਰ ਅਤੇ ਨਵਾਂਸ਼ਹਿਰ ਸ਼ਾਮਲ ਹਨ।

8 ਪੰਜਾਬ ‘ਚ ਕੋਰੋਨਾ ਦੇ 2 ਮਾਮਲੇ ਆਏ ਸਾਹਮਣੇ

ਪੰਜਾਬ ‘ਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਸਰਗਰਮ ਮਾਮਲੇ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ, ਜਿੱਥੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿੱਚ ਇਹ ਵਾਧਾ ਉਸ ਸਮੇਂ ਹੋਇਆ ਹੈ ਜਦੋਂ ਚੋਣਾਂ, ਭੀੜ-ਭੜੱਕੇ ਵਾਲੇ ਚੋਣ ਪ੍ਰਚਾਰ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਰ-ਸਪਾਟਾ ਸਥਾਨਾਂ ‘ਤੇ ਜਾਣ ਕਾਰਨ ਰਾਜਨੀਤਿਕ ਗਤੀਵਿਧੀਆਂ ਵਧੀਆਂ ਹਨ।

9. ਬੱਸ ਦੀ ਫੇਟ ਲੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ
ਬਠਿੰਡਾ ਸਥਾਨਕ ਬਸ ਸਟੈੰਡ ਤੇ ਇੱਕ ਬਜ਼ੁਰਗ ਮਹਿਲਾ ਦੇ ਫੇਟ ਲੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਨੇ ਦਸਿਆ ਹੈ ਕਿ ਸਾਨੂੰ ਐਕਸੀਡੈਂਟ ਦੀ ਸੂਚਨਾ ਮਿਲਦੇ ਜਦੋਂ ਉਹ ਮੌਕੇ ਵਾਲੀ ਥਾਂ ‘ਤੇ ਪੁੱਜੇ ਤਾਂ ਬਜ਼ੁਰਗ ਮਹਿਲਾ ਜ਼ਖ਼ਮੀ ਹਾਲਾਤ ’ਚ ਥੱਲੇ ਡਿੱਗੀ ਹੋਈ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

10 ਕੈਨੇਡਾ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ

ਕੈਨੇਡਾ ਸਰਕਾਰ ਨੇ ਪੰਜਾਬੀਆਂ ਸਣੇ ਭਾਰਤੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਨੇਡਾ ਵੱਲੋਂ ਵਰਕ ਪਰਮਿਟ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਬਾਅਦ ਵਿਦੇਸ਼ੀ ਕਾਮੇ ਵਰਕ ਪਰਮਿਟ ਆਉਣ ਤੋਂ ਪਹਿਲਾਂ ਤੇ ਵਰਕ ਪਰਮਿਟ ਅਰਜ਼ੀ ਲੰਬਿਤ ਹੋਣ ‘ਤੇ ਵੀ ਕੰਮ ਕਰਨਾ ਜਾਰੀ ਰੱਖ ਸਕਦੇ ਹਨ। ਇਸ ਨੀਤੀ ਨਾਲ ਉਨ੍ਹਾਂ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ ਜੋ ਕਿਸੇ ਨਵੇਂ ਕਾਰੋਬਾਰ ਜਾਂ ਮਾਲਕ ਨਾਲ ਕੰਮ ਕਰਨਾ ਚਾਹੁੰਦੇ ਹਨ। ਇਸ ਦਾ ਸਿੱਧਾ ਫਾਇਦਾ ਭਾਰਤੀਆਂ ਨੂੰ ਮਿਲੇਗਾ।

11 PM ਮੋਦੀ ਨੇ ਕੀਤਾ ਵੱਡਾ ਐਲਾਨ

ਪ੍ਰਧਾਨ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਸਣੇ ਸਾਰੇ ਸਰਹੱਦੀ ਇਲਾਕਿਆਂ ਵਿਚ ਨੁਕਸਾਨੇ ਗਏ ਘਰਾਂ ਨੂੰ ਨਵਾਂ ਬਣਾਉਣ ਲਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ 2060 ਘਰਾਂ ਲਈ 25 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਜੰਮੂ-ਕਸ਼ਮੀਰ ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਕਿਸਤਾਨੀ ਗੋਲੀਬਾਰੀ ਵਿਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ।

12 ਭਾਰਤ ਦੇ Axiom-4 ਮਿਸ਼ਨ ਨੂੰ ਇੱਕ ਹੋਰ ਝਟਕਾ
ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਲਾਂਚ ਕੀਤਾ ਜਾਣ ਵਾਲਾ Axiom-4 ਮਿਸ਼ਨ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਸਨੂੰ 11 ਜੂਨ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮ 5.30 ਵਜੇ ਲਾਂਚ ਕੀਤਾ ਜਾਵੇਗਾ। ਇਸਰੋ ਦੇ ਚੇਅਰਮੈਨ ਡਾ. ਵੀ. ਨਾਰਾਇਣਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਮਿਸ਼ਨ ਰਾਹੀਂ, ਪਹਿਲੀ ਵਾਰ ਕੋਈ ਭਾਰਤੀ ਪੁਲਾੜ ਯਾਤਰੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਜਾਵੇਗਾ। ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਭਾਰਤ ਤੋਂ ਇਸ ਮਿਸ਼ਨ ਦਾ ਹਿੱਸਾ ਹੋਣਗੇ, ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ।

13 ACB ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਦੂਜਾ ਸੰਮਨ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ACB ਨੇ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਇਸ ਵਾਰ ਉਨ੍ਹਾਂ ਨੂੰ 20 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੇ 9 ਜੂਨ ਨੂੰ ਪੇਸ਼ ਹੋਣਾ ਸੀ। ਹਾਲਾਂਕਿ, ਉਨ੍ਹਾਂ ਨੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮਾਂ ਦਾ ਹਵਾਲਾ ਦਿੱਤਾ ਸੀ, ਜਿਸ ਕਾਰਨ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਨੇ ਇਸ ਸਬੰਧ ਵਿੱਚ ਏਸੀਬੀ ਨੂੰ ਰਸਮੀ ਜਵਾਬ ਵੀ ਭੇਜਿਆ ਸੀ।

14 ਦਿੱਲੀ ‘ਚ ਅਪਾਰਟਮੈਂਟ ‘ਚ ਲੱਗੀ ਭਿਆਨਕ ਅੱਗ

ਦਿੱਲੀ ਦੇ ਦਵਾਰਕਾ ‘ਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਇਮਾਰਤ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਫਾਇਰ ਬਿ੍ਗੇਡ ਦੀਆਂ 8 ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਆਪਣੇ ਆਪ ਨੂੰ ਬਚਾਉਣ ਲਈ ਇਕ ਪਰਿਵਾਰ ਦੇ ਮੈਂਬਰਾਂ ਨੇ ਸੱਤਵੀਂ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਹਾਦਸੇ ਵਿਚ ਇਕ ਪੁੱਤਰ, ਇਕ ਧੀ ਅਤੇ ਪਿਤਾ ਦੀ ਮੌਤ ਹੋ ਗਈ।

15. ਪੰਜਾਬ ‘ਚ ਲੂ ਦਾ ਆਰੇਂਜ਼ ਅਲਰਟ ਜਾਰੀ

ਪੰਜਾਬ ‘ਚ ਬੀਤੇ ਸੋਮਵਾਰ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਰਹੀ। ਜਿਸ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ। ਮੌਸਮ ਵਿਭਾਗ ਨੇ ਅਗਲੇ ਕੁੱਝ ਦਿਨਾਂ ਦੇ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਖਾਸ ਤੌਰ ‘ਤੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ, ‘ਚ ਲੂ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ, 14 ਜੂਨ ਤੋਂ ਪੰਜਾਬ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

16. MS ਧੋਨੀ ਨੂੰ ਮਿਲਿਆ ਵਿਸ਼ੇਸ਼ ਸਨਮਾਨ

ਭਾਰਤ ਦੇ ਵਿਸ਼ਵ ਕੱਪ ਜੇਤੂ ਕਪਤਾਨ MS ਧੋਨੀ ਨੂੰ ਲੰਡਨ ‘ਚ ਇਕ ਸਮਾਰੋਹ ਦੌਰਾਨ ICC. ਹਾਲ ਆਫ਼ ਫੇਮ ‘ਚ ਸ਼ਾਮਿਲ ਕੀਤਾ ਗਿਆ, ਜਿਸ ਨਾਲ ਉਹ ਆਈ.ਸੀ.ਸੀ. ਹਾਲ ਆਫ਼ ਫੇਮ ‘ਚ ਸ਼ਾਮਿਲ ਹੋਣ ਵਾਲੇ 11ਵੇਂ ਭਾਰਤੀ ਕ੍ਰਿਕਟਰ ਬਣ ਗਏ । ਆਈ.ਸੀ.ਸੀ. ਹਾਲ ਆਫ਼ ਫੇਮ ਵਿਚ ਆਪਣੀ ਮੌਜੂਦਗੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਾਬਕਾ ਭਾਰਤੀ ਕਪਤਾਨ ਨੇ ਕਿਹਾ ਕਿ ਇਹ ਸਨਮਾਨ ਹਮੇਸ਼ਾ ਉਨ੍ਹਾਂ ਨਾਲ ਰਹੇਗਾ। ਧੋਨੀ ਦੇ ਨਾਲ, ਇਸ ਸਮਾਰੋਹ ਵਿੱਚ ਕੁੱਲ ਸੱਤ ਦਿੱਗਜ ਕ੍ਰਿਕਟਰਾਂ ਨੂੰ ਹਾਲ ਆਫ਼ ਫੇਮ ਦਾ ਹਿੱਸਾ ਬਣਨ ਦਾ ਮਾਣ ਪ੍ਰਾਪਤ ਹੋਇਆ।

Tags: Amrinder Singh Raja WarringBhagwant MannTOP NEWS
ShareTweetSendShare

Related News

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ
ਰਾਸ਼ਟਰੀ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.