ਕ੍ਰਿਕਟ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ, ਇੰਡੀਅਨ ਪ੍ਰੀਮੀਅਰ ਲੀਗ 2024 ਦਾ ਆਯੋਜਨ ਛੇਤੀ ਹੀ ਕਰਵਾਇਆ ਜਾ ਸਕਦਾ ਹੈ। ਇਕ ਰਿਪੋਰਟ ਮੁਤਾਬਕ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਜਲਦ ਹੀ IPL 2024 ਦਾ ਆਯੋਜਨ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਇਹ ਸੀਜ਼ਨ ਵਿਦੇਸ਼ ਵਿੱਚ ਵੀ ਕਰਵਾਇਆ ਜਾ ਸਕਦਾ ਹੈ। ਇਸ ਦਾ ਮੁੱਖ ਕਾਰਨ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਹਨ। ਹਾਲਾਂਕਿ ਹੁਣ ਤੱਕ BCCI ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸੂਤਰਾ ਮੁਤਾਬਕ BCCI ਜਲਦ ਹੀ IPL 2024 ਦਾ ਆਯੋਜਨ ਕਰ ਸਕਦਾ ਹੈ। ਇਸ ਦੇ ਲਈ ਜਲਦੀ ਹੀ ਵਿੰਡੋ ਦੀ ਖੋਜ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਦਾ ਫਾਈਨਲ ਮੈਚ ਮਈ ਦੇ ਪਹਿਲੇ ਜਾਂ ਦੂਜੇ ਹਫ਼ਤੇ ਹੋ ਸਕਦਾ ਹੈ। ਪਰ ਫਿਲਹਾਲ ਪੂਰਾ ਧਿਆਨ ਵਿਸ਼ਵ ਕੱਪ 2023 ‘ਤੇ ਹੈ। ਇਸ ਤੋਂ ਬਾਅਦ ਹੀ ਕੋਈ ਵੀ ਫੈਸਲਾ ਲਿਆ ਜਾਵੇਗਾ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 2009 ਵਿੱਚ ਲੋਕ ਸਭਾ ਚੋਣਾਂ ਕਾਰਨ ਦੱਖਣੀ ਅਫਰੀਕਾ ਨੂੰ IPL ਦੀ ਮੇਜ਼ਬਾਨੀ ਦਿੱਤੀ ਗਈ ਸੀ।