ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਬਰ ਆਈ ਹੈ ਕਿ ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਚੋਣਾਂ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਵੀ ਇਹਨਾਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ।
ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।